Friday, December 26, 2025
spot_imgspot_img
HomeपंजाबPetrol Diesel Prices: ਪੰਜਾਬ ਵਿਚ ਸਵੇਰੇ-ਸਵੇਰੇ ਵਾਹਨ ਚਾਲਕਾਂ ਨੂੰ ਵੱਡਾ ਝਟਕਾ…

Petrol Diesel Prices: ਪੰਜਾਬ ਵਿਚ ਸਵੇਰੇ-ਸਵੇਰੇ ਵਾਹਨ ਚਾਲਕਾਂ ਨੂੰ ਵੱਡਾ ਝਟਕਾ…

ਪੰਜਾਬ: ਕੌਮਾਂਤਰੀ ਬਾਜ਼ਾਰ ਵਿਚ ਕੱਚੇ ਤੇਲ ਦੀਆਂ ਕੀਮਤਾਂ ‘ਚ ਮਿਲਿਆ-ਜੁਲਿਆ (Petrol Diesel Prices) ਰੁਝਾਨ ਦੇਖਣ ਨੂੰ ਮਿਲ ਰਿਹਾ ਹੈ। ਬੁੱਧਵਾਰ ਸਵੇਰੇ ਕਰੀਬ 6 ਵਜੇ WTI ਕਰੂਡ ਮਾਮੂਲੀ ਵਾਧੇ ਨਾਲ 70.50 ਡਾਲਰ ਪ੍ਰਤੀ ਬੈਰਲ ‘ਤੇ ਵਿਕ ਰਿਹਾ ਸੀ। ਇਸ ਦੇ ਨਾਲ ਹੀ ਬ੍ਰੈਂਟ ਕਰੂਡ 75.89 ਡਾਲਰ ਪ੍ਰਤੀ ਬੈਰਲ ‘ਤੇ ਆ ਗਿਆ ਹੈ।

ਦੇਸ਼ ਦੀਆਂ ਤੇਲ (Petrol Diesel Prices) ਮਾਰਕੀਟਿੰਗ ਕੰਪਨੀਆਂ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਤਾਜ਼ਾ ਕੀਮਤਾਂ ਜਾਰੀ ਕਰ ਦਿੱਤੀਆਂ ਹਨ। ਭਾਰਤ ਵਿੱਚ ਹਰ ਰੋਜ਼ ਸਵੇਰੇ 6 ਵਜੇ ਈਂਧਨ ਦੀਆਂ ਕੀਮਤਾਂ ਵਿੱਚ ਸੋਧ ਕੀਤੀ ਜਾਂਦੀ ਹੈ। ਗੁਜਰਾਤ ‘ਚ ਪੈਟਰੋਲ ਦੀ ਕੀਮਤ ‘ਚ 84 ਪੈਸੇ ਦਾ ਵਾਧਾ ਹੋਇਆ ਹੈ। ਇੱਥੇ ਡੀਜ਼ਲ ਦੀ ਕੀਮਤ ਵਿੱਚ ਕੋਈ ਬਦਲਾਅ ਨਹੀਂ ਹੋਇਆ ਹੈ। ਪੰਜਾਬ ‘ਚ ਪੈਟਰੋਲ 51 ਪੈਸੇ ਅਤੇ ਡੀਜ਼ਲ 48 ਪੈਸੇ ਮਹਿੰਗਾ ਹੋ ਗਿਆ ਹੈ। ਮੱਧ ਪ੍ਰਦੇਸ਼, ਝਾਰਖੰਡ ਅਤੇ ਗੋਆ ਵਿੱਚ ਵੀ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਮਾਮੂਲੀ ਵਾਧਾ ਹੋਇਆ ਹੈ। ਮਹਾਰਾਸ਼ਟਰ ‘ਚ ਪੈਟਰੋਲ 11 ਪੈਸੇ ਅਤੇ ਡੀਜ਼ਲ 12 ਪੈਸੇ ਸਸਤਾ ਹੋ ਗਿਆ ਹੈ। ਜੰਮੂ-ਕਸ਼ਮੀਰ ਅਤੇ ਹਿਮਾਚਲ ਪ੍ਰਦੇਸ਼ ‘ਚ ਵੀ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ ਗਿਰਾਵਟ ਦਰਜ ਕੀਤੀ ਗਈ ਹੈ।

ਚਾਰੇ ਮਹਾਨਗਰਾਂ ਵਿੱਚ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ
– ਦਿੱਲੀ ‘ਚ ਪੈਟਰੋਲ 96.72 ਰੁਪਏ ਅਤੇ ਡੀਜ਼ਲ 90.08 ਰੁਪਏ ਪ੍ਰਤੀ ਲੀਟਰ
– ਮੁੰਬਈ ‘ਚ ਪੈਟਰੋਲ 106.31 ਰੁਪਏ ਅਤੇ ਡੀਜ਼ਲ 94.27 ਰੁਪਏ ਪ੍ਰਤੀ ਲੀਟਰ
– ਕੋਲਕਾਤਾ ‘ਚ ਪੈਟਰੋਲ 106.03 ਰੁਪਏ ਅਤੇ ਡੀਜ਼ਲ 92.76 ਰੁਪਏ ਪ੍ਰਤੀ ਲੀਟਰ
– ਚੇਨਈ ‘ਚ ਪੈਟਰੋਲ 102.63 ਰੁਪਏ ਅਤੇ ਡੀਜ਼ਲ 94.24 ਰੁਪਏ ਪ੍ਰਤੀ ਲੀਟਰ

यह भी पढ़े: ਸ਼੍ਰੋਮਣੀ ਕਮੇਟੀ ਵੱਲੋਂ ਜਥੇਦਾਰ ਕਾਉਂਕੇ ਕਤਲ ਮਾਮਲੇ ’ਚ ਕਨੂੰਨੀ ਕਾਰਵਾਈ ਲਈ ਮਾਹਰਾਂ ਦੀ ਕਮੇਟੀ ਗਠਤ

RELATED ARTICLES

-Video Advertisement-

Most Popular