ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਬੀਮਾਰ ਹੋਣ ਕਾਰਨ ਦਿੱਲੀ ਦੇ ਹਸਪਤਾਲ ਵਿਚ ਭਰਤੀ ਹੋਏ ਹਨ। ਇਸ ਦੀ ਜਾਣਕਾਰੀ ਉਨ੍ਹਾਂ ਦੇ ਪਤਨੀ ਅਤੇ ਪਟਿਆਲਾ ਤੋਂ ਭਾਜਪਾ ਉਮੀਦਵਾਰ ਪ੍ਰਨੀਤ ਕੌਰ ਨੇ ਦਿਤੀ ਹੈ।
ਪਟਿਆਲਾ ਤੋਂ ਪਹਿਲੀ ਵਾਰ ਭਾਜਪਾ ਦੇ ਉਮੀਦਵਾਰ ਵਜੋਂ ਚੋਣ ਲੜ ਰਹੇ ਸਾਬਕਾ ਕੇਂਦਰੀ ਵਿਦੇਸ਼ ਰਾਜ ਮੰਤਰੀ ਪ੍ਰਨੀਤ ਕੌਰ ਚੋਣ ਪ੍ਰਚਾਰ ਦੌਰਾਨ ਅਪਣੇ ਪਰਿਵਾਰ ਦੀ ਕਮੀ ਮਹਿਸੂਸ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਪਰਿਵਾਰ ‘ਚ ਪਿਛਲੇ ਦਿਨੀਂ ਕਈ ਹਾਦਸੇ ਹੋ ਚੁੱਕੇ ਹਨ। ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਬੀਮਾਰ ਹਨ। ਉਨ੍ਹਾਂ ਦਾ ਦਿੱਲੀ ‘ਚ ਇਲਾਜ ਚੱਲ ਰਿਹਾ ਹੈ। ਬੇਟਾ ਰਣਇੰਦਰ ਵੀ ਪਿਤਾ ਦੇ ਨਾਲ ਹੈ।