Haryana Assembly elections : ਯਮੁਨਾਨਗਰ ਪਹੁੰਚੇ ਹਰਿਆਣਾ ਦੇ ਸੀਨੀਅਰ ਕਿਸਾਨ ਆਗੂ ਅਤੇ ਸਾਂਝਾ ਸੰਘਰਸ਼ ਪਾਰਟੀ ਦੇ ਮੁਖੀ ਗੁਰਨਾਮ ਸਿੰਘ ਚੜੂਨੀ (Gurnam Singh Chaduni) ਦਾ ਕਹਿਣਾ ਹੈ ਕਿ ਉਨ੍ਹਾਂ ਦੀ ਪਾਰਟੀ ਹਰਿਆਣਾ ਦੀਆਂ ਸਾਰੀਆਂ ਵਿਧਾਨ ਸਭਾ ਸੀਟਾਂ ‘ਤੇ ਚੋਣ ਲੜੇਗੀ।
ਇਸ ਤੋਂ ਇਲਾਵਾ ਪੰਜਾਬ ਦੀਆਂ ਚਾਰ ਸੀਟਾਂ ‘ਤੇ ਜ਼ਿਮਨੀ ਚੋਣਾਂ ਹੋਣੀਆਂ ਹਨ ਅਤੇ ਉਥੇ ਵੀ ਉਹ ਆਪਣੇ ਉਮੀਦਵਾਰ ਖੜ੍ਹੇ ਕਰਨਗੇ। ਇਨ੍ਹਾਂ ਚੋਣਾਂ ਲਈ ਉਨ੍ਹਾਂ ਨੇ ਤਿਆਰੀ ਵਿੱਢ ਦਿੱਤੀ ਹੈ ।
ਯਮੁਨਾਨਗਰ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਭਾਜਪਾ ਅਤੇ ਜੇਜੇਪੀ ਨੂੰ ਛੱਡ ਕੇ ਬਾਕੀ ਪਾਰਟੀਆਂ ਨਾਲ ਸਮਝੌਤੇ ਦਾ ਵਿਕਲਪ ਖੁੱਲ੍ਹਾ ਹੈ। ਜੇਕਰ ਕੋਈ ਸਨਮਾਨਜਨਕ ਸਮਝੌਤਾ ਹੋ ਜਾਂਦਾ ਹੈ ਤਾਂ ਅਸੀਂ ਚੋਣ ਗਠਜੋੜ ਬਣਾਵਾਂਗੇ।