Tuesday, September 16, 2025
spot_imgspot_img
Homeपंजाबਮੋਹਾਲੀ 'ਚ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ, ਹਰਪਾਲ ਸਿੰਘ ਬਰਾੜ ਆਪਣੇ...

ਮੋਹਾਲੀ ‘ਚ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ, ਹਰਪਾਲ ਸਿੰਘ ਬਰਾੜ ਆਪਣੇ ਸਾਥੀਆਂ ਸਮੇਤ ‘ਆਪ’ ‘ਚ ਸ਼ਾਮਲ

 ਪੰਜਾਬ ‘ਚ ਆਮ ਆਦਮੀ ਪਾਰਟੀ ਲਗਾਤਾਰ ਮਜ਼ਬੂਤ ਹੋ ਰਹੀ ਹੈ। ਉੱਥੇ ਹੀ ਹਲਕਾ ਮੋਹਾਲੀ ‘ਚ ਅੱਜ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ ਲੱਗਾ ਹੈ। ਆਮ ਆਦਮੀ ਪਾਰਟੀ ਦੇ ਕੰਮਾਂ ਅਤੇ ਨੀਤੀਆਂ ਤੋਂ ਪ੍ਰਵਾਭਿਤ ਹੋ ਕੇ ਬਲਾਕ ਪ੍ਰਧਾਨ ਹਰਪਾਲ ਸਿੰਘ ਬਰਾੜ ਆਪਣੇ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ਨੂੰ ਛੱਡ ਕੇ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋ ਗਏ ਹਨ। ਗੁਰਮੁੱਖ ਸਿੰਘ ਸੋਹਲ ਦੇ ਯਤਨਾ ਸਕਦਾ ਆਏ ਇਹਨਾਂ ਸਾਰੇ ਆਗੂਆਂ ਨੂੰ ਹਲਕਾ ਵਿਧਾਇਕ  ਕੁਲਵੰਤ ਸਿੰਘ ਨੇ ਰਸਮੀ ਤੌਰ ‘ਤੇ ਪਾਰਟੀ ‘ਚ ਸ਼ਾਮਲ ਕਰਵਾਇਆ ਅਤੇ ਉਨ੍ਹਾਂ ਦਾ ਸਵਾਗਤ ਕੀਤਾ।

ਇਸ ਮੌਕੇ ਕੁਲਵੰਤ ਸਿੰਘ ਨੇ ਕਿਹਾ ਕਿ ਕੰਮਾਂ ਅਤੇ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ  ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋ ਰਹੇ ਹਨ । ਆਮ ਆਦਮੀ ਪਾਰਟੀ ਦਾ ਪਰਿਵਾਰ ਦਿਨੋਂ-ਦਿਨ ਵਧ ਰਿਹਾ ਹੈ ਅਤੇ ਪਾਰਟੀ ਹੋਰ ਵੀ ਮਜ਼ਬੂਤ ਬਣ ਰਹੀ ਹੈ । ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਆਮ ਲੋਕਾਂ ਦੀ ਪਾਰਟੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਪੰਜਾਬ ਸਰਕਾਰ ‘ਚ ਹਰ ਵਰਗ ਦਾ ਧਿਆਨ ਰੱਖਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ‘ਚ ਸ਼ਾਮਲ ਹੋਏ ਸਾਰੇ ਆਗੂਆਂ ਦਾ ਪੂਰਾ ਮਾਣ-ਸਨਮਾਨ ਕੀਤਾ ਜਾਵੇਗਾ । ਸ਼੍ਰੋਮਣੀ ਅਕਾਲੀ ਦਲ ਨੂੰ ਛੱਡ ਕੇ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋਣ ਵਾਲਿਆਂ ‘ਚ ਬਲਾਕ ਪ੍ਰਧਾਨ ਹਰਪਾਲ ਸਿੰਘ ਬਰਾੜ, ਪਰਮਿੰਦਰ ਸਿੰਘ ਬੰਟੀ, ਇਕਬਾਲ ਸਿੰਘ, ਜਤਿੰਦਰ ਸਿੰਘ ਸੰਧੂ, ਸੁਖਵਿੰਦਰ ਸਿੰਘ, ਰਾਹੁਲ ਸ਼ਰਮਾ, ਪਰਮਜੀਤ ਸਿੰਘ, ਜਸਵਿੰਦਰ ਸਿੰਘ, ਕ੍ਰਿਸ਼ਨ ਸਿੰਘ, ਸੰਦੀਪ ਸਿੰਘ, ਕਮਲ, ਹਰਪ੍ਰੀਤ ਸਿੰਘ, ਰਾਮ ਕਿਸ਼ੋਰ ਸ਼ਰਮਾ, ਅਸ਼ਵਨੀ ਕੁਮਾਰ, ਸੁਨੀਲ ਕੁਮਾਰ, ਸ਼ਿਵ ਕੁਮਾਰ, ਸ਼ਿਵ ਸੁੰਦਰ, ਰਮੇਸ਼ ਕੁਮਾਰ, ਰਣਜੀਤ ਕੌਰ ਬਰਾੜ, ਰਾਜ ਰਾਣੀ, ਰਾਜਪਤੀ, ਗੁਰਮੁੱਖ ਸਿੰਘ ਸੋਹਲ, ਗੁਰਵਿੰਦਰ ਸਿੰਘ ਪਿੰਕੀ ਹਲਕਾ ਕੋਰਡੀਨੇਟਰ ਬੀ.ਸੀ. ਵਿੰਗ, ਮਲਕੀਤ ਕੌਰ ਅਤੇ ਚਰਨਜੀਤ ਸ਼ਾਮਲ ਹਨ।

RELATED ARTICLES

वीडियो एड

Most Popular