Wednesday, November 5, 2025
Homeपंजाबਦੇਸ਼ ਦੀ ਰਾਖੀ ਕਰਦਾ ਪੰਜਾਬ ਦਾ ਪੁੱਤ ਹੋਇਆ ਸ਼ਹੀਦ, ਜ਼ਿਲ੍ਹਾ ਤਰਨਤਾਰਨ ਦਾ...

ਦੇਸ਼ ਦੀ ਰਾਖੀ ਕਰਦਾ ਪੰਜਾਬ ਦਾ ਪੁੱਤ ਹੋਇਆ ਸ਼ਹੀਦ, ਜ਼ਿਲ੍ਹਾ ਤਰਨਤਾਰਨ ਦਾ ਰਹਿਣ ਵਾਲਾ ਸੀ ਫੌਜੀ

- Advertisement -

ਜੰਮੂ ਕਸ਼ਮੀਰ ਵਿਖੇ ਡਿਊਟੀ ਦੌਰਾਨ ਪੰਜਾਬ ਦਾ ਇਕ ਹੋਰ ਜਵਾਨ ਸ਼ਹੀਦ ਹੋ ਗਿਆ। ਫੌਜੀ ਜਵਾਨ ਦੀ ਪਹਿਚਾਣ ਕੁਲਦੀਪ ਸਿੰਘ ਪੁੱਤਰ ਦਰਸ਼ਨ ਸਿੰਘ ਵਜੋਂ ਹੋਈ ਹੈ। ਸ਼ਹੀਦ ਫੌਜੀ ਜ਼ਿਲ੍ਹਾ ਤਰਨਤਾਰਨ ਦੇ ਸਰਹੱਦੀ ਪਿੰਡ ਬੁਰਜ ਦਾ ਰਹਿਣ ਵਾਲਾ ਸੀ। ਮਿਲੀ ਜਾਣਕਾਰੀ ਅਨੁਸਾਰ ਫੌਜੀ ਕੁਲਦੀਪ ਸਿੰਘ ਜੋ ਬੀਤੇ ਦਿਨ ਜੰਮੂ ਕਸ਼ਮੀਰ ਵਿਖੇ ਦੁਸ਼ਮਣਾਂ ਨਾਲ ਲੋਹਾ ਲੈਂਦਿਆਂ ਆਪਣੇ ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਬਚਾਉਂਦੇ ਹੋਏ ਸ਼ਹੀਦੀ ਜਾਮ ਪੀ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਸ਼ਹੀਦ ਕੁਲਦੀਪ ਸਿੰਘ ਦਾ ਅੰਤਿਮ ਸੰਸਕਾਰ ਪਿੰਡ ਵਿਚ ਸਰਕਾਰੀ ਸਨਮਾਨਾਂ ਨਾਲ ਕੀਤਾ ਜਾਵੇਗਾ। ਇਸ ਘਟਨਾ ਤੋਂ ਬਾਅਦ ਜਿਥੇ ਪਰਿਵਾਰ ਵਿਚ ਸੋਗ ਦੀ ਲਹਿਰ ਹੈ, ਉਥੇ ਪਿੰਡ ਵਿਚ ਵੀ ਮਾਤਮ ਪੱਸਰ ਗਿਆ ਹੈ।

RELATED ARTICLES
- Advertisment -spot_imgspot_img
- Advertisment -spot_imgspot_img

-Video Advertisement-

- Advertisement -spot_imgspot_img

Most Popular