Monday, October 27, 2025
HomeपंजाबCM ਭਗਵੰਤ ਮਾਨ ਵਲੋਂ ਵੱਡਾ ਐਲਾਨ, ਸਰਬਸੰਮਤੀ ਨਾਲ ਚੁਣੇ ਜਾਣ ‘ਤੇ ਪੰਚਾਇਤ...

CM ਭਗਵੰਤ ਮਾਨ ਵਲੋਂ ਵੱਡਾ ਐਲਾਨ, ਸਰਬਸੰਮਤੀ ਨਾਲ ਚੁਣੇ ਜਾਣ ‘ਤੇ ਪੰਚਾਇਤ ਨੂੰ ਮਿਲਣਗੇ 5 ਲੱਖ ਰੁਪਏ

ਸੀਐਮ ਭਗਵੰਤ ਸਿੰਘ ਮਾਨ ਨੇ ਪਿੰਡ ਦੀਆਂ ਪੰਚਾਇਤਾਂ ਨੂੰ ਲੈ ਕੇ ਵੱਡਾ ਐਲਾਨ ਕੀਤਾ ਹੈ। ਸੀਐਮ ਭਗਵੰਤ ਮਾਨ ਨੇ ਕਿਹਾ ਕਿ ਸਰਬਸੰਮਤੀ ਨਾਲ ਪੰਚਾਇਤ ਚੁਣਨ ਵਾਲੇ ਪਿੰਡ ਨੂੰ ਪੰਜ ਲੱਖ ਰੁਪਏ ਨਗਦ, ਸਟੇਡੀਅਮ ਤੇ ਹਸਪਤਾਲ ਪ੍ਰਮੁੱਖਤਾ ਨਾਲ ਦਿੱਤੇ ਜਾਣਗੇ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਜਲਦੀ ਹੀ ਪੰਚਾਇਤੀ ਚੋਣਾਂ ਕਰਵਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਕੋਸ਼ਿਸ਼ ਹੈ ਕਿ ਪਿੰਡਾਂ ਦਾ ਸਰਪੰਚ ਪਾਰਟੀ ਦਾ ਨਹੀਂ ਸਗੋਂ ਪਿੰਡਾਂ ਦਾ ਹੋਵੇ। ਉਨ੍ਹਾਂ ਉੱਲੂ ਅਤੇ ਹੰਸ ਦੀ ਕਹਾਣੀ ਸੁਣਾ ਕੇ ਪੰਚਾਇਤੀ ਚੋਣਾਂ ਦੀ ਮਹੱਤਤਾ ਬਾਰੇ ਦੱਸਿਆ। ਉਨ੍ਹਾਂ ਕਿਹਾ ਕਿ ਜੇਕਰ ਸਰਬਸੰਮਤੀ ਨਾਲ ਚੋਣਾਂ ਕਰਵਾਈਆਂ ਜਾਣ ਤਾਂ ਲੋਕਾਂ ਦੇ ਪੈਸੇ ਦੀ ਬੱਚਤ ਹੋਵੇਗੀ। ਅੱਜਕੱਲ੍ਹ ਸਰਪੰਚੀ ’ਤੇ 40-40 ਲੱਖ ਰੁਪਏ ਖਰਚੇ ਜਾਂਦੇ ਹਨ।

ਬੇਅਦਬੀ ਮਾਮਲੇ ‘ਚ ਕੋਈ ਢਿੱਲ ਨਹੀਂ-ਸੀਐਮ
ਮੁੱਖ ਮੰਤਰੀ ਨੇ ਕਿਹਾ ਕਿ ਸਾਡੀ ਸਰਕਾਰ ਬੇਅਦਬੀ ਮਾਮਲੇ ਨੂੰ ਲੈ ਕੇ ਗੰਭੀਰ ਹੈ। ਇਸ ਕੇਸ ਨੂੰ ਸਾਡੇ ਤਰਫੋਂ ਕਾਨੂੰਨੀ ਤੌਰ ‘ਤੇ ਚੰਗੇ ਤਰੀਕੇ ਨਾਲ ਲੜਿਆ ਜਾਵੇਗਾ। ਸਾਡੇ ਕੋਲ ਕੁਝ ਨਵੇਂ ਤੱਥ ਹਨ। ਅਦਾਲਤ ਵਿੱਚ ਜ਼ੋਰਦਾਰ ਢੰਗ ਨਾਲ ਪੇਸ਼ ਕਰਨਗੇ। ਇਸ ਮੌਕੇ ਉਨ੍ਹਾਂ ਦੇ ਨਾਲ ਐਡਵੋਕੇਟ ਜਨਰਲ ਵੀ ਸਦਨ ਵਿੱਚ ਮੌਜੂਦ ਸਨ।

RELATED ARTICLES
- Advertisment -spot_imgspot_img
- Advertisment -spot_imgspot_img

-Video Advertisement-

- Advertisement -spot_imgspot_img

Most Popular