Wednesday, February 5, 2025
Homeपंजाबਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ ਨੇ ਦਿੱਤਾ...

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ ਨੇ ਦਿੱਤਾ ਸਪੱਸ਼ਟੀਕਰਨ

 ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਅਗਵਾਈ ਹੇਠ ਪੰਜ ਸਾਹਿਬਾਨਾਂ ਵੱਲੋਂ ਕੀਤੀ ਹਦਾਇਤ ਦੀ ਪਾਲਣਾ ਕਰਦਿਆਂ ਅਕਾਲੀ ਦਲ ਦੇ ਸਾਬਕਾ ਮੰਤਰੀ ਤੇ ਵਿਧਾਇਕ ਰਹਿ ਚੁੱਕੇ ਸੁਰਜੀਤ ਸਿੰਘ ਰੱਖੜਾ ਨੇ ਆਪਣਾ ਸਪੱਸ਼ਟੀਕਰਨ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਪਹੁੰਚ ਕੇ ਸੌਂਪ ਦਿੱਤਾ ਹੈ।

ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਸੁਰਜੀਤ ਸਿੰਘ ਰੱਖੜਾ ਨੇ ਕਿਹਾ ਕਿ 30 ਅਗਸਤ ਨੂੰ ਜੋ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਉਪਦੇਸ਼ ਜਾਰੀ ਕੀਤਾ ਗਿਆ ਸੀ, ਉਸ ਦੇ ਚਲਦੇ ਮੈਂ ਵਿਦੇਸ਼ ਗਿਆ ਹੋਇਆ ਸੀ। ਮੈਂ ਵਿਦੇਸ਼ ‘ਚ ਹੋਣ ਕਾਰਨ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਨਹੀਂ ਪੁੱਜ ਸਕਿਆ, ਜਿਸ ਦੇ ਚਲਦੇ ਵਿਦੇਸ਼ ਤੋਂ ਮੈਂ ਅੱਜ ਇੱਥੇ ਆਇਆ ਹਾਂ ਤੇ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਪਹੁੰਚ ਕੇ ਜਥੇਦਾਰ ਸਾਹਿਬ ਨੂੰ ਆਪਣਾ ਸਪੱਸ਼ਟੀਕਰਨ ਦਿੱਤਾ ਹੈ।

ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਹੁੰਦੇ ਜੋ ਵੀ ਜਾਣੇ ਅਨਜਾਨੇ ‘ਚ ਭੁੱਲਾਂ ਚੁੱਕਾਂ ਹੋਈਆਂ ਹਨ ਉਨ੍ਹਾਂ ਨੂੰ ਮੁਆਫ਼ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਜੋ ਵੀ ਸਜ਼ਾ ਲਗਾਉਣਗੇ ਅਸੀਂ ਤਿਆਰ ਹਾਂ।

ਦੱਸ ਦਈਏ ਕਿ 30 ਅਗਸਤ ਨੂੰ ਪੰਜ ਸਿੰਘ ਸਾਹਿਬਾਨਾਂ ਦੀ ਮੀਟਿੰਗ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਨੂੰ ਤਨਖਾਹੀਆ ਕਰਾਰ ਦਿੱਤਾ ਸੀ ਅਤੇ 2007 ਤੋਂ 2017 ਤੱਕ ਅਕਾਲੀ ਦਲ ਦੀ ਸਰਕਾਰ ਵਿੱਚ ਸਿੱਖ ਮੰਤਰੀਆਂ ਨੂੰ ਵੀ ਤਲਬ ਕੀਤਾ ਗਿਆ ਸੀ।

RELATED ARTICLES
Advertismentspot_imgspot_img
Advertismentspot_imgspot_img

Most Popular