ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦਸਿਆ ਹੈ ਕਿ ਭਾਰਤੀ ਚੋਣ ਕਮਿਸ਼ਨ ਨੇ ਪੰਜਾਬ ਦੇ ਚਾਰ ਹਲਕੇ 10-ਡੇਰਾ ਬਾਬਾ ਨਾਨਕ, 44-ਚੱਬੇਵਾਲ (ਐਸ.ਸੀ), 84-ਗਿੱਦੜਬਾਹਾ ਅਤੇ 103-ਬਰਨਾਲਾ ਲਈ ਜ਼ਿਮਨੀ ਚੋਣ ਦਾ ਪ੍ਰੋਗਰਾਮ ਜਾਰੀ ਕਰ ਦਿਤਾ ਹੈ।
ਵਧੇਰੇ ਜਾਣਕਾਰੀ ਦਿੰਦਿਆਂ ਸਿਬਿਨ ਸੀ ਨੇ ਦਸਿਆ ਕਿ ਚੋਣਾਂ ਲਈ ਗਜ਼ਟ ਨੋਟੀਫ਼ੀਕੇਸ਼ਨ 18 ਅਕਤੂਬਰ ਨੂੰ ਜਾਰੀ ਹੋਵੇਗਾ ਅਤੇ ਨਾਮਜ਼ਦਗੀਆਂ ਭਰਨ ਦੀ ਪ੍ਰਕਿਰਿਆ ਸ਼ੁਰੂ ਹੋਵੇਗੀ।
ਉਨ੍ਹਾਂ ਦਸਿਆ ਕਿ ਨਾਮਜ਼ਦਗੀਆਂ ਭਰਨ ਦੀ ਆਖ਼ਰੀ ਮਿਤੀ 25 ਅਕਤੂਬਰ ਹੋਵੇਗੀ ਅਤੇ ਨਾਮਜ਼ਦਗੀ ਪੱਤਰਾਂ ਦੀ ਪੜਤਾਲ 28 ਅਕਤੂਬਰ ਨੂੰ ਕੀਤੀ ਜਾਵੇਗੀ ਜਦਕਿ ਨਾਮਜ਼ਦਗੀ ਪੱਤਰ ਵਾਪਸ ਲੈਣ ਦੀ ਅੰਤਮ ਮਿਤੀ 30 ਅਕਤੂਬਰ ਹੈ। ਸਿਬਿਨ ਸੀ ਨੇ ਦਸਿਆ ਕਿ 13 ਨਵੰਬਰ ਨੂੰ ਵੋਟਾਂ ਪੈਣਗੀਆਂ ਅਤੇ 23 ਨਵੰਬਰ ਨੂੰ ਵੋਟਾਂ ਦੀ ਗਿਣਤੀ ਤੋਂ ਬਾਅਦ ਨਤੀਜਾ ਐਲਾਨਿਆ ਜਾਵੇਗਾ।
ਜ਼ਿਮਨੀ ਚੋਣ ਮੁਕੰਮਲ ਹੋਣ ਦੀ ਆਖ਼ਰੀ ਮਿਤੀ 25 ਨੰਵਬਰ ਹੈ। ਉਨ੍ਹਾਂ ਦਸਿਆ ਕਿ ਵੋਟਾਂ ਪੈਣ ਦਾ ਸਮਾਂ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤਕ ਹੋਵੇਗਾ।