Wednesday, November 5, 2025
Homeपंजाबਬਰਖ਼ਾਸਤ ਕਾਂਸਟੇਬਲ ਅਮਨਦੀਪ ਕੌਰ ਦੀ ਵਿਗੜੀ ਸਿਹਤ, ਹਸਪਤਾਲ ਵਿੱਚ ਭਰਤੀ

ਬਰਖ਼ਾਸਤ ਕਾਂਸਟੇਬਲ ਅਮਨਦੀਪ ਕੌਰ ਦੀ ਵਿਗੜੀ ਸਿਹਤ, ਹਸਪਤਾਲ ਵਿੱਚ ਭਰਤੀ

- Advertisement -

ਪਿਛਲੇ ਦਿਨੀਂ ਬਠਿੰਡਾ ਪੁਲਿਸ ਨੇ ਇਕ ਮਹਿਲਾ ਕਾਂਸਟੇਬਲ ਨੂੰ ਉਸ ਵੇਲੇ ਹਿਰਾਸਤ ਵਿਚ ਲੈ ਲਿਆ ਸੀ ਜਦੋਂ ਉਹ ਆਪਣੀ ਥਾਰ ਗੱਡੀ ਵਿਚ ਸਵਾਰ ਹੋ ਕੇ ਜਾ ਰਹੀ ਸੀ। ਜਦੋਂ ਉਸ ਦੀ ਗੱਡੀ ਦੀ ਤਲਾਸ਼ੀ ਲਈ ਗਈ ਤਾਂ ਉਸ ਵਿਚੋਂ 17.71 ਗ੍ਰਾਮ ਹੈਰੋਇਨ ਮਿਲੀ। ਇਸ ਖ਼ਬਰ ਤੋਂ ਬਾਅਦ ਉੱਚ ਅਧਿਕਾਰੀਆਂ ਨੇ ਉਸ ਨੂੰ ਬਰਖ਼ਾਸਤ ਕਰ ਦਿੱਤਾ।

ਇਸ ਮਹਿਲਾ ਕਾਂਸਟੇਬਲ ਦੀ ਪਛਾਣ ਅਮਨਦੀਪ ਕੌਰ ਵਜੋਂ ਹੋਈ ਜੋ ਮੂਲ ਰੂਪ ਵਿਚ ਮਾਨਸਾ ਵਿਚ ਤਾਇਨਾਤ ਸੀ ਤੇ ਉਸ ਵੇਲੇ ਬਠਿੰਡਾ ਪੁਲਿਸ ਲਾਈਨ ਵਿਚ ਡਿਊਟੀ ‘ਤੇ ਸੀ। ਉਸ ਦਾ ਪਿੰਡ ਬਠਿੰਡਾ ਜ਼ਿਲ੍ਹੇ ਵਿਚ ਚੱਕ ਫਤਿਹ ਸਿੰਘ ਵਾਲਾ ਹੈ।
ਗ੍ਰਿਫ਼ਤਾਰੀ ਤੋਂ ਬਾਅਦ ਉਸ ਦੇ ਨਾਲ ਉਸ ਦੇ ਇੱਕ ਸਾਥੀ ਬਲਵਿੰਦਰ ਸਿੰਘ ਨੂੰ ਵੀ ਨਾਮਜ਼ਦ ਕੀਤਾ ਗਿਆ ਤੇ ਇੱਕ ਦਿਨ ਬਾਅਦ ਪੁਲਿਸ ਨੇ ਉਸ ਦੀ ਵੀ ਗ੍ਰਿਫ਼ਤਾਰੀ ਪਾ ਦਿਤੀ। ਇਸ ਤਰ੍ਹਾਂ ਮਾਮਲਾ ਟਰਾਇਲ ਲਈ ਅਦਾਲਤ ਵਿਚ ਚਲਾ ਗਿਆ। ਆਖ਼ਿਰ ਅਦਾਲਤ ਨੇ ਦੋਹਾਂ ਨੂੰ ਜ਼ਮਾਨਤ ਦੇ ਦਿੱਤੀ ਪਰ ਅਮਨਦੀਪ ਕੌਰ ਦੀਆਂ ਮੁਸ਼ਕਲਾਂ ਇੱਥੇ ਹੀ ਖ਼ਤਮ ਨਹੀਂ ਹੋਈਆਂ ਕਿਉਂਕਿ ਗ੍ਰਿਫ਼ਤਾਰੀ ਤੋਂ ਬਾਅਦ ਇਸ ਕਰ ਕੇ ਲਗਾਤਾਰ ਸੁਰਖੀਆਂ ਵਿਚ ਬਣੀ ਰਹੀ ਕਿਉਂਕਿ ਉਸ ਕੋਲ ਬਠਿੰਡਾ ਵਿਚ ਆਲੀਸ਼ਾਨ ਕੋਠੀ ਤੋਂ ਇਲਾਵਾ ਮਹਿੰਗੀਆਂ-ਮਹਿੰਗੀਆਂ ਗੱਡੀਆਂ ਤੇ ਘੜੀਆਂ ਆਦਿ ਹੋਣ ਦੀਆਂ ਖ਼ਬਰਾਂ ਚਲਦੀਆਂ ਰਹੀਆਂ। ਜਿਸਦੀ ਭਿਣਕ ਵਿਜੀਲੈਂਸ ਨੂੰ ਵੀ ਪੈ ਗਈ ਸੀ।
ਇਸ ਮਗਰੋਂ ਵਿਜੀਲੈਂਸ ਨੇ ਉਸ ਨੂੰ ਪੁੱਛਗਿੱਛ ਲਈ ਹਿਰਾਸਤ ਵਿਚ ਲੈ ਲਿਆ। ਬੀਤੇ ਦਿਨ ਵਿਜੀਲੈਂਸ ਵਲੋਂ ਉਸ ਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ। ਅਦਾਲਤ ਨੇ ਵਿਜੀਲੈਂਸ ਨੂੰ ਅਮਨਦੀਪ ਕੌਰ ਦਾ ਤਿੰਨ ਦਿਨਾਂ ਦਾ ਰਿਮਾਂਡ ਦੇ ਦਿਤਾ ਸੀ। ਅੱਜ (28 ਮਈ) ਨੂੰ ਅਮਨਦੀਪ ਕੌਰ ਇੱਕ ਵਾਰ ਫਿਰ ਸੁਰਖੀਆਂ ਵਿਚ ਆ ਗਈ ਹੈ। ਉਸ ਦੀ ਦੇਰ ਰਾਤ ਪੇਟ ਵਿਚ ਦਰਦ ਦੀ ਸ਼ਿਕਾਇਤ ਨੂੰ ਲੈ ਕੇ ਉਸ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ।

RELATED ARTICLES
- Advertisment -spot_imgspot_img
- Advertisment -spot_imgspot_img

-Video Advertisement-

- Advertisement -spot_imgspot_img

Most Popular