Wednesday, September 17, 2025
spot_imgspot_img
Homeपंजाबਅਜਨਾਲਾ 'ਚ 20 ਸਾਲਾ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਨਾਲ ਹੋਈ ਮੌਤ,...

ਅਜਨਾਲਾ ‘ਚ 20 ਸਾਲਾ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਨਾਲ ਹੋਈ ਮੌਤ, ਪੁਲਿਸ ਨੇ 2 ਆਰੋਪੀ ਫੜੇ

ਅੰਮ੍ਰਿਤਸਰ ਦੇ ਅਜਨਾਲਾ ‘ਚ ਇੱਕ 20 ਸਾਲਾ ਨੌਜਵਾਨ ਦੀ ਹੈਰੋਇਨ ਦੀ ਓਵਰਡੋਜ਼ ਨਾਲ ਮੌਤ ਹੋ ਗਈ। ਨੌਜਵਾਨ ਦੀ ਲਾਸ਼ ਮਿਲਣ ਤੋਂ ਬਾਅਦ ਪੁਲਿਸ ਨੇ ਨਸ਼ਾ ਸਪਲਾਈ ਕਰਨ ਵਾਲੇ 2 ਨੌਜਵਾਨਾਂ ਨੂੰ ਕਾਬੂ ਕੀਤਾ ਹੈ। ਫਿਲਹਾਲ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਪੁਲੀਸ ਨੇ ਮ੍ਰਿਤਕ ਰਣਜੀਤ ਮਸੀਹ ਦੀ ਮਾਤਾ ਪਰਮਜੀਤ ਕੌਰ ਦੇ ਬਿਆਨਾਂ ਦੇ ਆਧਾਰ ’ਤੇ ਹੈਪੀ ਅਤੇ ਸਾਹਿਲ ਵਾਸੀ ਅਜਨਾਲਾ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਪੁਲਸ ਨੇ ਦੋਵਾਂ ਨੂੰ ਪਿੰਡ ਤੋਂ ਹੀ ਗ੍ਰਿਫਤਾਰ ਕਰ ਲਿਆ ਹੈ।

ਪਰਮਜੀਤ ਕੌਰ ਨੇ ਦੱਸਿਆ ਕਿ ਉਸ ਦਾ ਲੜਕਾ ਰਣਜੀਤ ਮਸੀਹ 27 ਜੁਲਾਈ ਨੂੰ ਘਰੋਂ ਨਿਕਲਿਆ ਸੀ ਪਰ 28 ਜੁਲਾਈ ਤੱਕ ਘਰ ਵਾਪਸ ਨਹੀਂ ਆਇਆ। ਜਿਸ ਤੋਂ ਬਾਅਦ ਰਣਜੀਤ ਸਿੰਘ ਦੀ ਲਾਸ਼ ਅਜਨਾਲਾ ਦੇ ਸੱਕਕੀ ਪੁਲ ਕੋਲ ਮਿਲੀ। ਪਰਮਜੀਤ ਕੌਰ ਅਨੁਸਾਰ ਹੈਪੀ ਅਤੇ ਸਾਹਿਲ ਹੀ ਉਸ ਨੂੰ ਹੈਰੋਇਨ ਲਿਆ ਕੇ ਦਿੰਦੇ ਸੀ, ਜਿਸ ਕਾਰਨ ਉਸ ਦੇ ਨੌਜਵਾਨ ਲੜਕੇ ਦੀ ਓਵਰਡੋਜ਼ ਕਾਰਨ ਮੌਤ ਹੋ ਗਈ।

ਜਿਸ ਤੋਂ ਬਾਅਦ ਅੱਜ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਹੈਪੀ ਅਤੇ ਸਾਹਿਲ ਘੁੰਮ -ਘੁੰਮ ਕੇ ਨਸ਼ਾ ਸਪਲਾਈ ਕਰਦੇ ਹਨ। ਜਿਸ ਤੋਂ ਬਾਅਦ ਗੁਪਤ ਸੂਚਨਾ ਦੇ ਆਧਾਰ ‘ਤੇ ਪੁਲਸ ਨੇ ਦੋਵਾਂ ਨੂੰ ਗ੍ਰਿਫਤਾਰ ਕਰ ਲਿਆ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਦੋਵਾਂ ਦੇ ਅੱਗੇ-ਪਿੱਛੇ ਸਬੰਧਾਂ ਦੀ ਵੀ ਜਾਂਚ ਕਰ ਰਹੀ ਹੈ ਤਾਂ ਜੋ ਨਸ਼ਾ ਤਸਕਰੀ ਨੂੰ ਰੋਕਿਆ ਜਾ ਸਕੇ।

RELATED ARTICLES

वीडियो एड

Most Popular