ਲੁਧਿਆਣਾ ਦੇ ਪੁਨੀਤ ਨਗਰ ਟਿੱਬਾ ਰੋਡ ਸਥਿਤ ਧਾਰਾ ਫੈਕਟਰੀ ਦੇ ਗੋਦਾਮ ਵਿਚ ਭਿਆਨਕ ਅੱਗ ਲੱਗ ਗਈ। ਅੱਗ ਲੱਗਣ ਕਾਰਨ ਇਲਾਕੇ ਵਿਚ ਹਫੜਾ-ਦਫੜੀ ਮੱਚ ਗਈ। ਗੋਦਾਮ ’ਚੋਂ ਧੂੰਆਂ ਨਿਕਲਦਾ ਦੇਖ ਕੇ ਇਲਾਕੇ ਦੇ ਲੋਕਾਂ ਨੇ ਤੁਰੰਤ ਗੋਦਾਮ ’ਚ ਕੰਮ ਕਰਦੇ ਮੁਲਾਜ਼ਮਾਂ ਨੂੰ ਸੂਚਿਤ ਕੀਤਾ, ਜਿਨ੍ਹਾਂ ਤੁਰੰਤ ਮੌਕੇ ’ਤੇ ਪਹੁੰਚ ਕੇ ਆਪਣੀ ਜਾਨ ਬਚਾਈ।
ਅੱਗ ਇੰਨੀ ਭਿਆਨਕ ਸੀ ਕਿ ਆਸ-ਪਾਸ ਦੀਆਂ ਇਮਾਰਤਾਂ ਦੇ ਲੋਕ ਵੀ ਆਪਣੇ ਘਰ ਛੱਡ ਕੇ ਬਾਹਰ ਆ ਗਏ। ਅੱਗ ਦੀਆਂ ਲਪਟਾਂ ਦੇਖ ਕੇ ਲੋਕਾਂ ਨੇ ਤੁਰੰਤ ਫਾਇਰ ਬ੍ਰਿਗੇਡ ਨੂੰ ਸੂਚਨਾ ਦਿੱਤੀ। ਇਲਾਕਾ ਨਿਵਾਸੀ ਮਨਜੀਤ ਸਿੰਘ ਨੇ ਦੱਸਿਆ ਕਿ ਉਸ ਦਾ ਘਰ ਇਮਾਰਤ ਦੇ ਪਿੱਛੇ ਹੈ ਜਿੱਥੇ ਗੋਦਾਮ ਨੂੰ ਅੱਗ ਲੱਗੀ ਸੀ।