Monday, September 1, 2025
spot_imgspot_img
Homeपंजाबਜਲੰਧਰ 'ਚ AAP ਨੂੰ ਮਿਲਿਆ ਵੱਡਾ ਹੁਲਾਰਾ, ਐਸ.ਸੀ ਕਮਿਸ਼ਨ ਪੰਜਾਬ ਦੇ ਮੈਂਬਰ...

ਜਲੰਧਰ ‘ਚ AAP ਨੂੰ ਮਿਲਿਆ ਵੱਡਾ ਹੁਲਾਰਾ, ਐਸ.ਸੀ ਕਮਿਸ਼ਨ ਪੰਜਾਬ ਦੇ ਮੈਂਬਰ ਰਾਜ ਕੁਮਾਰ ਮਲੋਈ ਆਪਣੇ ਸਾਥੀਆਂ ਸਮੇਤ ਹੋਏ ‘ਆਪ’ ‘ਚ ਸ਼ਾਮਲ

ਜਲੰਧਰ ਪੱਛਮੀ ਵਿਧਾਨ ਸਭਾ ਜ਼ਿਮਨੀ ਚੋਣ ਤੋਂ ਪਹਿਲਾਂ ਆਮ ਆਦਮੀ ਪਾਰਟੀ (ਆਪ) ਨੂੰ ਵੱਡਾ ਹੁਲਾਰਾ ਮਿਲਿਆ ਹੈ। ਸ਼ਨੀਵਾਰ ਨੂੰ ਐਸ.ਸੀ ਕਮਿਸ਼ਨ ਪੰਜਾਬ ਦੇ ਮੈਂਬਰ ਰਾਜ ਕੁਮਾਰ ਮਲੋਈ ਆਪਣੇ ਸੈਂਕੜੇ ਸਾਥੀਆਂ ਨਾਲ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ।

ਉੱਥੇ ਹੀ ‘ਆਪ’ ਨੇ ਸ਼ਿਵ ਸੈਨਾ ਸਮਾਜਵਾਦੀ ਨੂੰ ਵੱਡਾ ਝਟਕਾ ਦਿੱਤਾ ਹੈ। ਪਾਰਟੀ ਦੇ ਰਾਸ਼ਟਰੀ ਪ੍ਰਧਾਨ ਕਮਲੇਸ਼ ਭਾਰਦਵਾਜ ਅਤੇ ਰਾਸ਼ਟਰੀ ਚੇਅਰਮੈਨ ਹਨੀ ਭਾਰਦਵਾਜ ਆਪਣੇ ਸੈਂਕੜੇ ਸਾਥੀਆਂ ਨਾਲ ‘ਆਪ’ ਵਿੱਚ ਸ਼ਾਮਲ ਹੋ ਗਏ।

ਮੁੱਖ ਮੰਤਰੀ ਭਗਵੰਤ ਮਾਨ ਨੇ ਰਸਮੀ ਤੌਰ ‘ਤੇ ਸਾਰੇ ਆਗੂਆਂ ਨੂੰ ਪਾਰਟੀ ‘ਚ ਸ਼ਾਮਲ ਕੀਤਾ ਅਤੇ ਉਨ੍ਹਾਂ ਦਾ ਸਵਾਗਤ ਕੀਤਾ। ਸ਼ਾਮਲ ਹੋਏ ਸਾਰੇ ਆਗੂਆਂ ਨੇ ਸੀ.ਐਮ. ਮਾਨ ਨੂੰ ‘ਆਪ’ ਉਮੀਦਵਾਰ ਮੋਹਿੰਦਰ ਭਗਤ ਦੀ ਜਿੱਤ ਯਕੀਨੀ ਬਣਾਉਣ ਦਾ ਭਰੋਸਾ ਦਿੱਤਾ।

ਇਸ ਮੌਕੇ ਆਪਣੇ ਬਿਆਨ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਜਲੰਧਰ ਵਿੱਚ ਆਮ ਆਦਮੀ ਪਾਰਟੀ ਬਹੁਤ ਮਜ਼ਬੂਤ ਹੈ। ਸਾਡੀ ਸਰਕਾਰ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਲੋਕ ਲਗਾਤਾਰ ‘ਆਪ’ ਨਾਲ ਜੁੜ ਰਹੇ ਹਨ ਅਤੇ ਸਾਡਾ ਸਮਰਥਨ ਕਰ ਰਹੇ ਹਨ। ਮਾਨ ਨੇ ਕਿਹਾ ਕਿ ਵਿਧਾਨ ਸਭਾ ਹਲਕਾ ਜਲੰਧਰ ਦੇ ਲੋਕਾਂ ਵੱਲੋਂ ਆਮ ਆਦਮੀ ਪਾਰਟੀ ਨੂੰ ਭਰਵਾਂ ਸਮਰਥਨ ਮਿਲ ਰਿਹਾ।

ਉਨ੍ਹਾਂ ਦਾਅਵਾ ਕੀਤਾ ਇੱਥੋਂ ਦੇ ਲੋਕ ਭਾਰੀ ਬਹੁਮਤ ਨਾਲ ‘ਆਪ’ ਉਮੀਦਵਾਰ ਮਹਿੰਦਰ ਭਗਤ ਨੂੰ ਜਿਤਾਉਣਗੇ ਅਤੇ ਧੋਖੇਬਾਜ਼ਾਂ ਨੂੰ ਮੂੰਹ ਤੋੜਵਾਂ ਜਵਾਬ ਦੇਣਗੇ, ਕਿਉਂਕਿ ਸਾਡਾ ਉਮੀਦਵਾਰ ਬਹੁਤ ਪੜ੍ਹਿਆ-ਲਿਖਿਆ, ਯੋਗ ਅਤੇ ਇਮਾਨਦਾਰ ਹੈ। ਉਨ੍ਹਾਂ ਦੀਆਂ ਦੋ ਪੀੜ੍ਹੀਆਂ ਨੇ ਜਲੰਧਰ ਦੇ ਲੋਕਾਂ ਦੀ ਸੇਵਾ ਕੀਤੀ ਹੈ।

RELATED ARTICLES

वीडियो एड

Most Popular