Sunday, August 31, 2025
spot_imgspot_img
Homeपंजाबਅੰਮ੍ਰਿਤਸਰ ਪੁਲਿਸ ਨੇ ਇੱਕ ਨੌਜਵਾਨ ਨੂੰ ਕਾਬੂ ਕਰਕੇ 3.12 ਕਿੱਲੋ ਅਫੀਮ ਅਤੇ...

ਅੰਮ੍ਰਿਤਸਰ ਪੁਲਿਸ ਨੇ ਇੱਕ ਨੌਜਵਾਨ ਨੂੰ ਕਾਬੂ ਕਰਕੇ 3.12 ਕਿੱਲੋ ਅਫੀਮ ਅਤੇ 21,300 ਰੁਪਏ ਦੀ ਡਰੱਗ ਮਨੀ ਕੀਤੀ ਬਰਾਮਦ

ਅੰਮ੍ਰਿਤਸਰ ਪੁਲਿਸ ਵੱਲੋਂ ਨਸ਼ੇ ਦੇ ਖਿਲਾਫ ਲਗਾਤਾਰ ਮੁਹਿਮ ਵਿੱਡੀ ਹੋਈ ਹੈ ਅਤੇ ਲਗਾਤਾਰ ਛਾਪੇਮਾਰੀ ਕਰਕੇ ਵੱਧ ਰਹੇ ਨਸ਼ੇ ਨੂੰ ਰੋਕਣ ਦੇ ਲਈ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਅੰਮ੍ਰਿਤਸਰ ਦੇ ਥਾਣਾ ਵੇਰਕਾ ਦੀ ਪੁਲਿਸ ਨੂੰ ਉਸ ਸਮੇਂ ਵੱਡੀ ਸਫਲਤਾ ਹਾਸਿਲ ਹੋਈ ,ਜਦੋਂ ਉਹਨਾਂ ਨੇ ਇੱਕ ਨੌਜਵਾਨ ਨੂੰ ਨਾਕੇਬੰਦੀ ਦੌਰਾਨ ਰੋਕ ਕੇ ਉਸਦੀ ਤਲਾਸ਼ੀ ਲਈ ਤਾਂ ਉਸਦੇ ਕੋਲੋਂ 3 ਕਿਲੋ 120 ਗ੍ਰਾਮ ਅਫੀਮ ਬਰਾਮਦ ਹੋਈ ਅਤੇ ਇਸ ਦੇ ਨਾਲ ਹੀ 21300 ਰੁਪਏ ਦੀ ਡਰੱਗ ਮਨੀ ਵੀ ਪੁਲਿਸ ਨੇ ਬਰਾਮਦ ਕੀਤੀ ਹੈ।

ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਰਣਜੀਤ ਸਿੰਘ ਢਿੱਲੋਂ ਨੇ ਅੱਗੇ ਬੋਲਦੇ ਹੋਏ ਦੱਸਿਆ ਕਿ ਗ੍ਰਿਫਤਾਰ ਕੀਤੇ ਨੌਜਵਾਨ ਦੀ ਪਛਾਣ ਹਤੇਸ਼ ਮਹਿਰਾ ਉਰਫ ਇਸ਼ੂ ਦੇ ਰੂਪ ਵਿੱਚ ਹੋਈ ਹੈ ਅਤੇ ਇਹ ਆਪਣੇ ਪਿਤਾ ਦੇ ਨਾਲ ਭੁਜੀਆਂ ਵੇਚਣ ਕੰਮ ਕਰਦਾ ਸੀ ਅਤੇ ਲਾਕਡਾਊਨ ‘ਚ ਕੰਮਕਾਰ ਬੰਦ ਹੋਣ ਤੋਂ ਬਾਅਦ ਇਸ ਨੌਜਵਾਨ ਨੇ ਜਲਦੀ ਪੈਸਾ ਕਮਾਉਣ ਦਾ ਇਹ ਤਰੀਕਾ ਅਪਣਾਇਆ।

ਲੋਕਡਾਊਨ ਤੋਂ ਬਾਅਦ ਅਫੀਮ ਵੇਚਣੀ ਸ਼ੁਰੂ ਕੀਤੀ ਅਤੇ ਹੁਣ ਪੁਲਿਸ ਨੇ ਇਸ ਨੌਜਵਾਨ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਦੇ ਹੱਥ ਇੱਕ ਵੱਡੀ ਸਫਲਤਾ ਲੱਗੀ ਹੈ। ਫਿਲਹਾਲ ਪੁਲਿਸ ਨੇ ਕਿਹਾ ਕਿ ਇਸ ਨੌਜਵਾਨ ਦੇ ਉੱਪਰ ਪਹਿਲਾਂ ਕੋਈ ਅਪਰਾਧੀਕ ਮਾਮਲਾ ਦਰਜ ਨਹੀਂ ਹੈ। ਅਤੇ ਹੁਣ ਇਸ ਦੇ ਉੱਪਰ ਮਾਮਲਾ ਦਰਜ ਕੀਤਾ ਗਿਆ ਤੇ ਪੁਲਿਸ ਇਸ ਤੋਂ ਪੁੱਛਗਿੱਛ ਕਰ ਰਹੀ ਹੈ।

RELATED ARTICLES

वीडियो एड

Most Popular