Wednesday, September 17, 2025
spot_imgspot_img
Homeपंजाबਦਰਬਾਰ ਸਾਹਿਬ ਮੱਥਾ ਟੇਕ ਕੇ ਵਾਪਸ ਆ ਰਹੀ ਸੰਗਤ ਦੀ ਗੱਡੀ ਦਾ...

ਦਰਬਾਰ ਸਾਹਿਬ ਮੱਥਾ ਟੇਕ ਕੇ ਵਾਪਸ ਆ ਰਹੀ ਸੰਗਤ ਦੀ ਗੱਡੀ ਦਾ ਹੋਇਆ ਐਕਸੀਡੈਂਟ, ਇਕ ਸ਼ਰਧਾਲੂ ਦੀ ਹੋਈ ਮੌਤ

ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਨਤਮਸਤਕ ਹੋ ਕੇ ਵਾਪਸ ਆ ਰਹੀ ਸੰਗਤ ਨਾਲ ਵੱਡਾ ਹਾਦਸਾ ਵਾਪਰ ਗਿਆ ਹੈ। ਮਹਿੰਦਰਾ ਗੱਡੀ ਤੇ ਸਕਾਰਪੀਓ ਗੱਡੀ ਦੀ ਆਪਸ ਵਿਚ ਟੱਕਰ ਹੋ ਗਈ। ਇਸ ਹਾਦਸੇ ਵਿਚ  ਇਕ ਬਜ਼ੁਰਗ ਬੀਬੀ ਦੀ ਮੌਤ ਹੋ ਗਈ।

ਮ੍ਰਿਤਕ ਦੀ ਪਹਿਚਾਣ  ਮਾਤਾ ਕੁਲਵੰਤ ਕੌਰ ਪਤਨੀ ਜਗਦੀਸ਼ ਸਿੰਘ ਵਜੋਂ ਹੋਈ ਹੈ। ਮਿਲੀ ਜਾਣਕਾਰੀ ਅਨੁਸਾਰ ਪਿੰਡ ਝਬਾਲ ਦੀ ਸੰਗਤ ਜੋ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਮਹਿੰਦਰਾ ਗੱਡੀ ’ਚ ਨਤਮਸਤਕ ਹੋ ਕੇ ਵਾਪਸ ਪਿੰਡ ਆ ਰਹੀ ਸੀ ਕਿ ਪਿੰਡ ਨੇੜੇ ਸਾਹਮਣੇ ਤੋਂ ਆ ਰਹੀ ਸਕਾਰਪੀਓ ਗੱਡੀ ਨਾਲ ਟਕਰਾ ਗਈ।

ਹਾਦਸਾ ਇੰਨਾ ਭਿਆਨਕ ਸੀ ਕਿ ਇਕ ਔਰਤ ਦੀ ਮੌਕੇ ’ਤੇ ਮੌਤ ਹੋ ਗਈ, ਜਦੋਂ ਕਿ ਅੱਧੀ ਦਰਜਨ ਦੇ ਲਗਭਗ ਸ਼ਰਧਾਲੂ ਜ਼ਖ਼ਮੀ ਹੋ ਗਏ। ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ। ਇਸ ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਝਬਾਲ ਦੀ ਪੁਲਿਸ ਮੌਕੇ ’ਤੇ ਪਹੁੰਚ ਗਈ, ਜਿਨ੍ਹਾਂ ਲਾਸ਼ ਨੂੰ ਕਬਜ਼ੇ ’ਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

RELATED ARTICLES

वीडियो एड

Most Popular