Tuesday, December 30, 2025
spot_imgspot_img
Homeपंजाबਕੇਸ ਵਿੱਚੋਂ ਨਾਮ ਕੱਢਣ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ASI ਵਿਜੀਲੈਂਸ ਬਿਊਰੋ...

ਕੇਸ ਵਿੱਚੋਂ ਨਾਮ ਕੱਢਣ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ASI ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਜ਼ਿਲ੍ਹਾ ਜਲੰਧਰ ਦੇ ਥਾਣਾ ਫਿਲੌਰ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਹਰਭਜਨ ਲਾਲ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਨੂੰ ਸ਼ਿੰਦੂ ਵਾਸੀ ਪਿੰਡ ਨੰਗਲ, ਤਹਿਸੀਲ ਫਿਲੌਰ, ਜ਼ਿਲ੍ਹਾ ਜਲੰਧਰ ਦੀ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਉਕਤ ਏ.ਐਸ.ਆਈ. ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਕੋਲੋਂ ਰਿਸ਼ਵਤ ਦੀ ਪਹਿਲੀ ਕਿਸ਼ਤ ਵਜੋਂ 10,000 ਰੁਪਏ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।

ਉਨ੍ਹਾਂ ਦੱਸਿਆ ਕਿ ਇਸ ਸਬੰਧੀ ਮੁਲਜ਼ਮ ਖ਼ਿਲਾਫ਼ ਥਾਣਾ ਵਿਜੀਲੈਂਸ ਬਿਊਰੋ, ਜਲੰਧਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

RELATED ARTICLES

-Video Advertisement-

Most Popular