ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਨਾਲ ਜੁੜੀ ਵੱਡੀ ਖਬਰ ਸਾਹਮਣੇ ਆਈ ਹੈ। ਇਥੇ ਬਲਕੌਰ ਸਿੰਘ ਦੀ ਸੁਰੱਖਿਆ ਵਿਚ ਤੈਨਾਤ ਤਿੰਨ ਸੁਰੱਖਿਆ ਮੁਲਾਜ਼ਮ ਆਪਸ ਵਿੱਚ ਭਿੜ ਗਏ ਹਨ। ਮੁੱਢਲੀ ਜਾਣਕਾਰੀ ਅਨੁਸਾਰ ਦੋ ਸੁਰੱਖਿਆ ਮੁਲਾਜ਼ਮਾਂ ਨੇ ਇੱਕ ਹੋਰ ਸੁਰੱਖਿਆ ਮੁਲਾਜ਼ਮ ‘ਤੇ ਹਮਲਾ ਕਰ ਦਿਤਾ। ਜ਼ਖ਼ਮੀ ਗੁਰਦੀਪ ਸਿੰਘ ਨੇ ਦੱਸਿਆ ਕਿ ਸੁਰੱਖਿਆ ਮੁਲਾਜ਼ਮ ਅਰੁਣ ਕੁਮਾਰ ਨੇ ਹੱਥ ਵਿੱਚ ਲੋਹੇ ਦੀ ਰਾਡ ਨਾਲ ਉਸ ਦੇ ਸਿਰ ’ਤੇ ਵਾਰ ਕੀਤਾ, ਜਿਸ ਕਾਰਨ ਉਸ ਦੇ ਡੂੰਘੇ ਸੱਟਾਂ ਲੱਗੀਆਂ। ਜ਼ਖ਼ਮੀ ਨੂੰ ਇਲਾਜ ਲਈ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਜਾਣਕਾਰੀ ਮੁਤਾਬਕ ਡਿਊਟੀ ਨੂੰ ਲੈ ਕੇ ਦੋਵਾਂ ਵਿਚਾਲੇ ਝਗੜਾ ਹੋ ਗਿਆ ਸੀ। ਫਿਲਹਾਲ ਮਾਨਸਾ ਪੁਲਸ ਹਸਪਤਾਲ ਪਹੁੰਚ ਗਈ ਹੈ ਅਤੇ ਜ਼ਖਮੀ ਦੇ ਬਿਆਨ ਦਰਜ ਕਰ ਰਹੀ ਹੈ।
Balkaur Singh Gunman: ਸਿੱਧੂ ਮੂਸੇਵਾਲਾ ਦੇ ਪਿਤਾ ਦੀ ਸੁਰੱਖਿਆ ‘ਚ ਤਾਇਨਾਤ ਮੁਲਾਜ਼ਮ ਆਪਸ ‘ਚ ਭਿੜੇ, ਇਕ ਦਾ ਪਾਟਿਆ ਸਿਰ
0
103


