Saturday, December 13, 2025
spot_imgspot_img
Homeपंजाबਸਮਾਣਾ ਸਕੂਲ ਵੈਨ ਹਾਦਸੇ ਮਾਮਲੇ 'ਚ ਵੱਡਾ ਐਕਸ਼ਨ, ਟਿੱਪਰ ਮਾਲਕ ਰਣਧੀਰ ਸਿੰਘ...

ਸਮਾਣਾ ਸਕੂਲ ਵੈਨ ਹਾਦਸੇ ਮਾਮਲੇ ‘ਚ ਵੱਡਾ ਐਕਸ਼ਨ, ਟਿੱਪਰ ਮਾਲਕ ਰਣਧੀਰ ਸਿੰਘ ਨੂੰ ਕੀਤਾ ਗ੍ਰਿਫ਼ਤਾਰ

- Advertisement -

 ਸਮਾਣਾ ਵਿੱਚ 7 ਮਈ ਨੂੰ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ 7 ਸਕੂਲੀ ਬੱਚਿਆਂ ਦੀ ਮੌਤ ਹੋ ਗਈ ਸੀ। ਬੱਚਿਆਂ ਦੇ ਮਾਪੇ ਇਨਸਾਫ਼ ਲਈ ਧਰਨਾ ਲਾਈ ਬੈਠੇ ਸਨ। ਹੁਣ ਇਸ ਮਾਮਲੇ ਵਿੱਚ ਪਟਿਆਲਾ ਪੁਲਿਸ ਨੇ ਕਾਰਵਾਈ ਕਰਦਿਆਂ ਹੋਇਆ ਟਿੱਪਰ ਮਾਲਕ ਨੂੰ ਗ੍ਰਿਫਤਾਰ ਕਰ ਲਿਆ ਹੈ। ਦੱਸ ਦਈਏ ਕਿ ਪੁਲਿਸ ਵੱਲੋਂ ਪਹਿਲਾਂ ਹੀ ਦੋ ਲੋਕਾਂ ਦੀ ਗ੍ਰਿਫਤਾਰੀ ਕੀਤੀ ਜਾ ਚੁੱਕੀ ਹੈ। ਦੱਸਣਾ ਇਹ ਵੀ ਬਣਦਾ ਹੈ ਕਿ ਸੀਐੱਮ ਭਗਵੰਤ ਮਾਨ ਵਲੋਂ ਬੀਤੇ ਦਿਨੀਂ ਹੀ ਸੜਕ ਹਾਦਸੇ ਵਿੱਚ ਮਾਰੇ ਗਏ ਬੱਚਿਆਂ ਦੇ ਮਾਪਿਆਂ ਨਾਲ ਗੱਲਬਾਤ ਕੀਤੀ ਗਈ ਸੀ ਅਤੇ ਇਨਸਾਫ਼ ਦਾ ਭਰੋਸਾ ਦਿੱਤਾ ਸੀ।

ਪਟਿਆਲਾ ਦੇ ਐਸਐਸਪੀ ਦਾ ਕਹਿਣਾ ਹੈ ਕਿ ਕਕਰਾਲੇ ਪਿੰਡ ਤੋਂ ਗ੍ਰਿਫਤਾਰ ਕੀਤਾ ਗਿਆ ਤੀਸਰਾ ਟਿੱਪਰ ਮਾਲਕ ਰਣਧੀਰ ਸਿੰਘ ਜਿਸਦੇ ਨਾਲ ਉਸਨੂੰ ਪਨਾਹ ਦੇਣ ਵਾਲੇ ਨੌ ਵਿਅਕਤੀ ਵੀ ਗ੍ਰਿਫਤਾਰ ਕੀਤੇ ਗਏ। ਉਨ੍ਹਾਂ ਨੇ ਕਿਹਾ ਹੈ ਕਿ ਜਾਂਚ ਤੋਂ ਬਾਅਦ ਪਤਾ ਲੱਗਿਆ ਕਿ ਉਹ ਰਣਧੀਰ ਸਿੰਘ ਦੇ ਰਿਸ਼ਤੇਦਾਰ ਹੀ ਸਨ। ਉਨ੍ਹਾਂ ਨੇ ਕਿਹਾ ਹੈ ਕਿ ਟਿੱਪਰ ਦੇ ਦੋ ਮਾਲਕਾਂ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕਰ ਲਿਆ ਸੀ। ਉਨ੍ਹਾਂ ਨੇ ਦੱਸਿਆ ਹੈ ਕਿ ਰਣਧੀਰ ਸਿੰਘ ਅਗਾਊ ਜ਼ਮਾਨਤ ਵੀ ਨਹੀਂ ਹੋਣ ਦਿੱਤੀ। ਪੁਲਿਸ ਅਧਿਕਾਰੀ ਦਾ ਕਹਿਣਾ ਹੈ ਕਿ ਜੇਕਰ  ਕੋਈ ਵੀ ਕਰਾਈਮ ਕਰੇਗਾ ਉਸ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਨੇ ਕਿਹਾ ਹੈ ਕਿ ਇਸ ਮਾਮਲੇ ਵਿੱਚ 9 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਇਸਕੇਸ ਵਿੱਚ ਲੋੜੀਂਦੇ ਮੁਲਜ਼ਮਾਂ ਨੂੰ ਕਾਬੂ ਕਰ ਲਿਆ ਹੈ।

RELATED ARTICLES

-Video Advertisement-

Most Popular