ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਨਾਲ ਜੁੜੀ ਵੱਡੀ ਖਬਰ ਸਾਹਮਣੇ ਆਈ ਹੈ। ਉਨ੍ਹਾਂ ਨੂੰ ਨਿਯਮਿਤ ਸਿਹਤ ਜਾਂਚ ਲਈ ਫੋਰਟਿਸ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਉਨ੍ਹਾਂ ਦੀ ਸਿਹਤ ਹੁਣ ਠੀਕ ਹੈ। ਕੁਝ ਹੋਰ ਜ਼ਰੂਰੀ ਟੈਸਟਾਂ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਤੋਂ ਛੁੱਟੀ ਦਿੱਤੀ ਜਾਵੇਗੀ। ਇਸ ਖ਼ਬਰ ਤੋਂ ਬਾਅਦ ਲੋਕਾਂ ਨੇ ਮੁੱਖ ਮੰਤਰੀ ਦੇ ਜਲਦੀ ਠੀਕ ਹੋਣ ਲਈ ਅਰਦਾਸਾਂ ਕਰਨੀਆਂ ਸ਼ੁਰੂ ਕਰ ਦਿੱਤੀਆਂ। ਹਾਲਾਂਕਿ, ਤਾਜ਼ਾ ਸਿਹਤ ਅਪਡੇਟ ਦੇ ਅਨੁਸਾਰ, ਸੀਐਮ ਭਗਵੰਤ ਮਾਨ ਦੀ ਸਿਹਤ ਠੀਕ ਹੈ ਅਤੇ ਲੋੜੀਂਦੇ ਮੈਡੀਕਲ ਟੈਸਟਾਂ ਨੂੰ ਪੂਰਾ ਕਰਨ ਤੋਂ ਬਾਅਦ ਛੁੱਟੀ ਦਿੱਤੀ ਜਾਵੇਗੀ।
🆘ਦੇਰ ਰਾਤ CM ਸਾਬ ਨੂੰ emergency fortis 🏥 Mohali ਜਾਣਾ ਪਿਆ❗️
👉Get well soon @BhagwantMann ji.
I HOPE AL IS WELL ❗️— Bikram Singh Majithia (@bsmajithia) September 26, 2024
ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਮਜੀਠੀਆ ਨੇ ਐਕਸ (ਪਹਿਲਾਂ ਟਵਿੱਟਰ) ‘ਤੇ ਪੋਸਟ ਪਾਉਂਦਿਆਂ ਲਿਖਿਆ ਕਿ ਦੇਰ ਰਾਤ ਮੁੱਖ ਮੰਤਰੀ ਸਾਬ੍ਹ ਨੂੰ ਐਮਰਜੈਂਸੀ ਫੋਰਟਿਸ ਮੋਹਾਲੀ ਲਿਜਾਣਾ ਪਿਆ। ਜਲਦੀ ਠੀਕ ਹੋ ਜਾਓ ਭਗਵੰਤ ਮਾਨ ਜੀ। ਮੈਨੂੰ ਉਮੀਦ ਹੈ ਕਿ ਸਭ ਠੀਕ ਹੈ।”