ਸਤੌਜ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਆਪਣੇ ਜੱਦੀ ਪਿੰਡ ਸਤੌਜ ਵਿਖੇ ਪਹੁੰਚੇ। ਇਸ ਮੌਕੇ ਉਨ੍ਹਾਂ ਨੇ ਪਿੰਡ ਵਾਸੀਆਂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਪਿੰਡ ਦੀ ਪੰਚਾਇਤ ਨੂੰ ਸਰਬਸੰਮਤੀ ਨਾਲ ਚੁਣਨ ਤਾਂ ਕਿ ਕਿਸੇ ਤਰ੍ਹਾਂ ਦਾ ਕੋਈ ਵਿਵਾਦ ਨਾ ਹੋਵੇ।
ਮੁੱਖ ਮੰਤਰੀ ਭਗਵੰਤ ਮਾਨ ਦਾ ਕਹਿਣਾ ਹੈ ਕਿ ਪਿੰਡ ਵਾਸੀਆਂ ਵੱਲੋਂ ਆਪਣੀ ਮਰਜ਼ੀ ਨਾਲ ਸਰਪੰਚ ਉਸ ਵਿਅਕਤੀ ਨੂੰ ਚੁਣਿਆ ਜਾਵੇ ਜੋ ਪਿੰਡ ਦਾ ਵਿਕਾਸ ਕਰੇ।ਉਨ੍ਹਾਂ ਦਾ ਕਹਿਣਾ ਹੈ ਕਿ ਪੰਜਾਬ ਵਿੱਚ 200 ਤੋਂ ਵਧੇਰੇ ਪੰਚਾਇਤਾਂ ਸਰਬਸੰਮਤੀ ਨਾਲ ਚੁਣੀਆਂ ਗਈਆਂ ਹਨ। ਉਨ੍ਹਾ ਦਾ ਕਹਿਣਾ ਹੈ ਕਿ ਸਰਪੰਚ ਕਿਸੇ ਪਾਰਟੀ ਦਾ ਨਹੀ ਸਗੋਂ ਲੋਕਾਂ ਦਾ ਹੋਵੇਗਾ।
ਸੀਐੱਮ ਭਗਵੰਤ ਮਾਨ ਨੇ ਪਿੰਡਾਂ ਵਿੱਚ ਭਾਈਚਾਰਕ ਸਾਂਝ ਨੂੰ ਕਾਇਮ ਰੱਖਣ ਦੀ ਅਪੀਲ ਕੀਤੀ। ਉਨ੍ਹਾਂ ਦਾ ਕਹਿਣਾ ਹੈ ਕਿ ਸਾਡੇ ਕੋਲ 200 ਤੋਂ ਵਧੇਰੇ ਪਿੰਡਾਂ ਦੇ ਨਾਮ ਆਏ ਹਨ ਜਿੱਥੋ ਸਰਬ ਸੰਮਤੀ ਨਾਲ ਪੰਚਾਇਤ ਚੁਣੀ ਗਈ ਹੈ। ਉਨ੍ਹਾਂ ਨੇ ਕਿਹਾ ਹੈ ਕਿ ਸਰਬਸੰਮਤੀ ਨਾਲ ਚੁਣੀ ਗਈ ਸਰਕਾਰ ਨੂੰ 5 ਲੱਖ ਰੁਪਏ ਦਿੱਤੇ ਜਾਣਗੇ।