Monday, February 9, 2026
spot_imgspot_img
HomeपंजाबCM ਭਗਵੰਤ ਮਾਨ ਨੇ ਡਿਪਟੀ ਕਮਿਸ਼ਨਰਾਂ ਨੂੰ ਜਾਰੀ ਕੀਤੇ ਹੁਕਮ, ਰੋਜ਼ਾਨਾ 7...

CM ਭਗਵੰਤ ਮਾਨ ਨੇ ਡਿਪਟੀ ਕਮਿਸ਼ਨਰਾਂ ਨੂੰ ਜਾਰੀ ਕੀਤੇ ਹੁਕਮ, ਰੋਜ਼ਾਨਾ 7 ਤੋਂ 8 ਮੰਡੀਆਂ ਦਾ ਨਿਰੀਖਣ ਕਰਨ ਲਈ ਕਿਹਾ

ਪੰਜਾਬ ਦੀਆਂ ਅਨਾਜ ਮੰਡੀਆਂ ਵਿੱਚ ਝੋਨੇ ਦੀ ਚੱਲ ਰਹੀ ਖਰੀਦ ਦੇ ਮੱਦੇਨਜ਼ਰ ਮੁੱਖ ਮੰਤਰੀ ਭਗਵੰਤ ਮਾਨ ਨੇ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਮੰਡੀਆਂ ਦੇ ਨਿਰੀਖਣ ਕਰਨ ਦੇ ਹੁਕਮ ਦਿੱਤੇ ਹਨ। ਉਨ੍ਹਾਂ ਨੂੰ ਰੋਜ਼ਾਨਾ ਸੱਤ ਤੋਂ ਅੱਠ ਮੰਡੀਆਂ ਦੀ ਜਾਂਚ ਕਰਨੀ ਪਵੇਗੀ

ਇਸ ਤੋਂ ਇਲਾਵਾ ਉਨ੍ਹਾਂ ਨੂੰ ਰੋਜ਼ਾਨਾ ਆਪਣੀ ਰਿਪੋਰਟ ਮੁੱਖ ਮੰਤਰੀ ਨੂੰ ਸੌਂਪਣੀ ਪਵੇਗੀ। ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਹੈ ਕਿ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣੀ ਚਾਹੀਦੀ।

ਝੋਨੇ ਦੀ ਖਰੀਦ ਨੂੰ ਲੈ ਕੇ ਸੀਐਮ ਭਗਵੰਤ ਮਾਨ ਗੰਭੀਰ ਹਨ। ਉਨ੍ਹਾਂ ਇਸ ਮਾਮਲੇ ਸਬੰਧੀ ਆੜ੍ਹਤੀਆਂ ਨਾਲ ਮੀਟਿੰਗ ਕੀਤੀ ਸੀ। ਉਨ੍ਹਾਂ ਸਾਰੇ ਮਸਲੇ ਹੱਲ ਕਰਨ ਦਾ ਭਰੋਸਾ ਵੀ ਦਿੱਤਾ। ਇਹ ਮੀਟਿੰਗ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਦੀ ਰਿਹਾਇਸ਼ ‘ਤੇ ਹੋਈ ਸੀ।

RELATED ARTICLES

-Video Advertisement-

Most Popular