ਰੱਖੜ ਪੁੰਨਿਆ ਮੌਕੇ ਬਾਬਾ ਬਕਾਲਾ ਵਿਖੇ ਅੱਜ ਸੂਬਾ ਪੱਧਰੀ ਸਮਾਗਮ ਮਨਾਇਆ ਜਾਵੇਗਾ। ਜਿਸ ਵਿੱਚ CM ਭਗਵੰਤ ਮਾਨ ਨੇ ਸ਼ਿਰਕਤ ਕੀਤੀ ਹੈ। ਇਸ ਦੌਰਾਨ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸਿਆਸੀ ਮੰਚ ਦਾ ਸੰਚਾਲਨ ਕੀਤਾ ਗਿਆ। ‘ਆਪ’ ਦੇ ਮੰਚ ‘ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੰਬੋਧਨ ਕਰਦਿਆਂ ਕਿਹਾ ਕਿ 90 ਫੀਸਦ ਘਰਾਂ ਦਾ ਬਿਜਲੀ ਦਾ ਬਿੱਲ ਜ਼ੀਰੋ ਆਇਆ ਹੈ।
ਕਿਸਾਨਾਂ ਨੂੰ 12 ਘੰਟੇ ਬਿਜਲੀ ਦਿੱਤੀ ਗਈ ਹੈ। ਹੁਣ ਮੋਟਰਾਂ ਬੰਦ ਕਰਕੇ ਝੋਨਾ ਲੱਗ ਰਿਹਾ ਹੈ। ਸਰਕਾਰ ਵੱਲੋਂ ਸ਼ੁਰੂ ਕੀਤੀ ਸੜਕ ਸਰੁੱਖਿਆ ਫੋਰਸ ਨੇ ਹੁਣ ਤੱਕ 1200 ਜਾਨਾਂ ਬਚਾਈਆਂ ਹਨ।
ਇਸ ਦੇ ਇਲਾਵਾ CM ਭਗਵੰਤ ਮਾਨ ਨੇ ਕਿਹਾ ਕਿ ਸ਼ਹੀਦਾਂ ਨੂੰ ਯਾਦ ਰੱਖਣਾ ਬਹੁਤ ਜ਼ਰੂਰੀ ਹੈ। ‘ਮੈਂ ਪੰਜਾਬ ਨੂੰ ਬੁਲੰਦੀਆਂ ‘ਤੇ ਦੇਖਣਾ ਚਾਹੁੰਦਾ ਹਾਂ। ਮੁੱਖ ਮੰਤਰੀ ਭਗਵੰਤ ਮਾਨ ਨੇ ਸੰਬੋਧਨ ਕਰਦਿਆਂ ਕਿਹਾ ‘ਜਿਹੜੇ ਆਪਣੇ ਵਿਰਸੇ ਨੂੰ ਨਹੀਂ ਭੁੱਲਦੇ ,ਉਹ ਕੌਮਾਂ ਜਿਉਂਦੀਆਂ ਰਹਿੰਦੀਆਂ ਹਨ।
CM ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ‘ਚ ਹੁਣ ਤੱਕ 829 ਮੁਹੱਲਾ ਕਲੀਨਿਕ ਖੋਲ੍ਹੇ ਗਏ ਹਨ। ‘ਹੁਣ ਤੱਕ 2 ਕਰੋੜ ਤੋਂ ਵੱਧ ਲੋਕਾਂ ਨੇ ਮੁਹੱਲਾ ਕਲੀਨਿਕ ‘ਚੋਂ ਇਲਾਜ ਕਰਵਾਇਆ ਹੈ।