Saturday, December 20, 2025
spot_imgspot_img
Homeपंजाबਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਰਾਸ਼ਟਰੀ ਪੁਰਸਕਾਰ ਲਈ ਚੁਣੇ ਗਏ ਪੰਜਾਬ ਦੇ...

ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਰਾਸ਼ਟਰੀ ਪੁਰਸਕਾਰ ਲਈ ਚੁਣੇ ਗਏ ਪੰਜਾਬ ਦੇ ਅਧਿਆਪਕਾਂ ਨੂੰ ਦਿੱਤੀ ਵਧਾਈ

- Advertisement -

ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਰਾਸ਼ਟਰੀ ਪੁਰਸਕਾਰ ਲਈ ਚੁਣੇ ਗਏ ਸੂਬੇ ਦੇ ਅਧਿਆਪਕਾਂ ਨੂੰ ਵਧਾਈ ਦਿੱਤੀ ਹੈ। ਆਪਣੇ ਵਧਾਈ ਸੰਦੇਸ਼ ਵਿੱਚ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸੂਬੇ ਦੇ ਸਰਕਾਰੀ ਸਕੂਲ ਦੇ ਅਧਿਆਪਕਾਂ ਦੀ ਚੋਣ ਨਾਲ ਸੂਬੇ ਦਾ ਮਾਣ ਵਧਿਆ ਹੈ। ਦੱਸ ਦੇਈਏ ਕਿ ਭਾਰਤ ਸਰਕਾਰ ਦੇ ਸਿੱਖਿਆ ਮੰਤਰਾਲੇ ਵੱਲੋਂ ਸਾਲ 2024 ਵਿੱਚ ਅਧਿਆਪਕ ਦਿਵਸ ਮੌਕੇ ਦਿੱਤੇ ਜਾਣ ਵਾਲੇ ਰਾਸ਼ਟਰੀ ਅਧਿਆਪਕ ਪੁਰਸਕਾਰਾਂ ਦੀ ਸੂਚੀ ਅੱਜ ਜਾਰੀ ਕੀਤੀ ਗਈ ਹੈ। ਜਿਸ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਕੰਨਿਆ) ਬਰਨਾਲਾ ਦੇ ਪੰਕਜ ਕੁਮਾਰ ਗੋਇਲ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਕੋਠੇ ਇੰਦਰਾ ਸਿੰਘ ਗੋਨਿਆਣਾ ਮੰਡੀ, ਬਠਿੰਡਾ ਦੇ ਰਜਿੰਦਰ ਸਿੰਘ ਦੀ ਚੋਣ ਹੋਈ ਹੈ।

RELATED ARTICLES

-Video Advertisement-

Most Popular