Monday, July 21, 2025
Homeपंजाबਰੂਸ ਦੇਵੇਗਾ ਭਾਰਤੀਆਂ ਨੂੰ ਵੀਜ਼ਾ ਮੁਕਤ ਦਾਖਲਾ; ਜਲਦ ਹੋਣ ਜਾ ਰਿਹਾ ਵੱਡਾ...

ਰੂਸ ਦੇਵੇਗਾ ਭਾਰਤੀਆਂ ਨੂੰ ਵੀਜ਼ਾ ਮੁਕਤ ਦਾਖਲਾ; ਜਲਦ ਹੋਣ ਜਾ ਰਿਹਾ ਵੱਡਾ ਸਮਝੌਤਾ

India-Russia Visa-Free Travel: ਰੂਸ ਅਤੇ ਭਾਰਤ ਜੂਨ ਵਿਚ ਇਕ ਦੁਵੱਲੇ ਸਮਝੌਤੇ ‘ਤੇ ਵਿਚਾਰ ਕਰਨਾ ਸ਼ੁਰੂ ਕਰਨਗੇ ਤਾਂ ਜੋ ਇਕ ਦੂਜੇ ਦੇ ਦੇਸ਼ਾਂ ਵਿਚ ਨਾਗਰਿਕਾਂ ਦੀ ਆਵਾਜਾਈ ਨੂੰ ਸੁਵਿਧਾਜਨਕ ਬਣਾਇਆ ਜਾ ਸਕੇ। ਰੂਸ ਦੇ ਇਕ ਮੰਤਰੀ ਨੇ ਇਹ ਜਾਣਕਾਰੀ ਦਿਤੀ। ਉਨ੍ਹਾਂ ਕਿਹਾ ਕਿ ਰੂਸ ਅਤੇ ਭਾਰਤ ਸੈਰ-ਸਪਾਟੇ ਨੂੰ ਹੁਲਾਰਾ ਦੇਣ ਲਈ ਸਮਝੌਤਾ ਕਰਨ ਦੇ ਨੇੜੇ ਹਨ, ਜਿਸ ਨਾਲ ਸੈਲਾਨੀ ਇਕ-ਦੂਜੇ ਦੇ ਦੇਸ਼ਾਂ ਦੀ ਵੀਜ਼ਾ ਮੁਕਤ ਯਾਤਰਾ ਕਰ ਸਕਣਗੇ।

ਰੂਸੀ ਨਿਊਜ਼ ਚੈਨਲ ਆਰਟੀ ਨਿਊਜ਼ ਨੇ ਰੂਸ ਦੇ ਆਰਥਿਕ ਵਿਕਾਸ ਮੰਤਰਾਲੇ ਦੇ ਬਹੁਪੱਖੀ ਆਰਥਿਕ ਸਹਿਯੋਗ ਅਤੇ ਵਿਸ਼ੇਸ਼ ਪ੍ਰਾਜੈਕਟ ਵਿਭਾਗ ਦੀ ਡਾਇਰੈਕਟਰ ਨਿਕਿਤਾ ਕੌਂਡਰਾਟੇਵ ਦੇ ਹਵਾਲੇ ਨਾਲ ਕਿਹਾ ਕਿ ਭਾਰਤ ਵਿਚ ਇਸ ਮੁੱਦੇ ‘ਤੇ ਪ੍ਰਗਤੀ ਹੋਈ ਹੈ। ਮੰਤਰੀ ਨੇ ਕਜ਼ਾਨ ‘ਚ ਅੰਤਰਰਾਸ਼ਟਰੀ ਆਰਥਿਕ ਫੋਰਮ ‘ਰੂਸ-ਇਸਲਾਮਿਕ ਵਰਲਡ: ਕਜ਼ਾਨ ਫੋਰਮ 2024’ ਦੇ ਮੌਕੇ ‘ਤੇ ਕਿਹਾ ਕਿ ਸਮਝੌਤੇ ਦੇ ਖਰੜੇ ‘ਤੇ ਜੂਨ ‘ਚ ਚਰਚਾ ਹੋਵੇਗੀ ਅਤੇ ਇਸ ‘ਤੇ ਸਾਲ ਦੇ ਅੰਤ ਤਕ ਹਸਤਾਖਰ ਹੋਣ ਦੀ ਉਮੀਦ ਹੈ।

ਨਿਕਿਤਾ ਨੇ ਕਿਹਾ ਕਿ ਰੂਸ ਦੀ ਯੋਜਨਾ ਚੀਨ ਅਤੇ ਈਰਾਨ ਨਾਲ ਪਹਿਲਾਂ ਹੀ ਹਸਤਾਖਰ ਕੀਤੇ ਗਏ ਸਮਝੌਤਿਆਂ ਨੂੰ ਭਾਰਤ ਨਾਲ ਦੁਹਰਾਉਣ ਦੀ ਹੈ। ਰੂਸ ਅਤੇ ਚੀਨ ਨੇ ਪਿਛਲੇ ਸਾਲ 1 ਅਗਸਤ ਨੂੰ ਵੀਜ਼ਾ ਮੁਕਤ ਸਮੂਹ ਸੈਰ-ਸਪਾਟਾ ਐਕਸਚੇਂਜ ਦੀ ਸ਼ੁਰੂਆਤ ਕੀਤੀ ਸੀ। ਉਸੇ ਦਿਨ, ਰੂਸ ਨੇ ਨਵੇਂ ਯੁੱਗ ਦੇ ਸੈਰ-ਸਪਾਟਾ ਸਹਿਯੋਗ ਨੂੰ ਉਤਸ਼ਾਹਤ ਕਰਨ ਲਈ ਈਰਾਨ ਨਾਲ ਇਕ ਅਜਿਹੇ ਹੀ ਸਮਝੌਤੇ ‘ਤੇ ਦਸਤਖਤ ਕੀਤੇ।

RELATED ARTICLES
- Advertisment -spot_imgspot_img

Most Popular