Sunday, October 26, 2025
Homeपंजाबਹੇਮੰਤ ਸੋਰੇਨ ਦੀ ਪਤਨੀ ਨੇ ਦਿੱਲੀ ’ਚ ਸੁਨੀਤਾ ਕੇਜਰੀਵਾਲ ਨਾਲ ਕੀਤੀ ਮੁਲਾਕਾਤ

ਹੇਮੰਤ ਸੋਰੇਨ ਦੀ ਪਤਨੀ ਨੇ ਦਿੱਲੀ ’ਚ ਸੁਨੀਤਾ ਕੇਜਰੀਵਾਲ ਨਾਲ ਕੀਤੀ ਮੁਲਾਕਾਤ

 ਨਵੀਂ ਦਿੱਲੀ: ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਹੇਮੰਤ ਸੋਰੇਨ ਦੀ ਪਤਨੀ ਕਲਪਨਾ ਸੋਰੇਨ ਨੇ ਸਨਿਚਰਵਾਰ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨਾਲ ਮੁਲਾਕਾਤ ਕੀਤੀ।  ਅਧਿਕਾਰੀਆਂ ਨੇ ਦਸਿਆ ਕਿ ਕਲਪਨਾ ਸੋਰੇਨ 6, ਫਲੈਗਸਟਾਫ ਰੋਡ ਸਥਿਤ ਦਿੱਲੀ ਦੇ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ’ਤੇ ਗਈ ਅਤੇ ਸੁਨੀਤਾ ਕੇਜਰੀਵਾਲ ਨਾਲ ਮੁਲਾਕਾਤ ਕੀਤੀ। ਇਹ ਬੈਠਕ ਲਗਭਗ 15 ਤੋਂ 20 ਮਿੰਟ ਤਕ ਚੱਲੀ।

ਹੇਮੰਤ ਸੋਰੇਨ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਝਾਰਖੰਡ ’ਚ ਕਥਿਤ ਜ਼ਮੀਨ ਘਪਲੇ ਨਾਲ ਜੁੜੇ ਮਨੀ ਲਾਂਡਰਿੰਗ (ਕਾਲੇ ਧਨ ਨੂੰ ਚਿੱਟਾ ਕਰਨ) ਦੇ ਇਕ ਮਾਮਲੇ ’ਚ ਗ੍ਰਿਫਤਾਰ ਕੀਤਾ ਸੀ ਅਤੇ ਉਦੋਂ ਤੋਂ ਉਹ ਜੇਲ੍ਹ ’ਚ ਹੈ। ਕਲਪਨਾ ਸੋਰੇਨ ਝਾਰਖੰਡ ਦੇ ਮੁੱਖ ਮੰਤਰੀ ਚੰਪਾਈ ਸੋਰੇਨ ਨਾਲ ‘ਇੰਡੀਅਨ ਨੈਸ਼ਨਲ ਡਿਵੈਲਪਮੈਂਟ ਇਨਕਲੂਸਿਵ ਅਲਾਇੰਸ’ (ਇੰਡੀਆ) ਗੱਠਜੋੜ ਦੇ ਨੇਤਾਵਾਂ ਦੀ ਰੈਲੀ ’ਚ ਸ਼ਾਮਲ ਹੋਣ ਵਾਲੀ ਹੈ। ਐਤਵਾਰ ਨੂੰ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਕੇਜਰੀਵਾਲ ਦੀ ਗ੍ਰਿਫਤਾਰੀ ਤੋਂ ਬਾਅਦ ਰੈਲੀ ਦਾ ਐਲਾਨ ਕੀਤਾ ਗਿਆ ਸੀ।

RELATED ARTICLES
- Advertisment -spot_imgspot_img
- Advertisment -spot_imgspot_img

-Video Advertisement-

- Advertisement -spot_imgspot_img

Most Popular