Monday, October 27, 2025
Homeपंजाबਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ ਰਾਹਤ, 7 ਮਈ ਤੱਕ ਵਧੀ ਨਿਆਂਇਕ ਹਿਰਾਸਤ

ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ ਰਾਹਤ, 7 ਮਈ ਤੱਕ ਵਧੀ ਨਿਆਂਇਕ ਹਿਰਾਸਤ

ਦਿੱਲੀ ਸ਼ਰਾਬ ਨੀਤੀ ਨਾਲ ਜੁੜੇ ਸੀਬੀਆਈ ਮਾਮਲੇ ‘ਚ ਦੋਸ਼ ਆਇਦ ਨਾ ਕਰਨ ਦੀ ਮੰਗ ਵਾਲੀ ਪਟੀਸ਼ਨ ‘ਤੇ ਰੌਜ਼ ਐਵੇਨਿਊ ਅਦਾਲਤ ਨੇ ਕੇਂਦਰੀ ਜਾਂਚ ਏਜੰਸੀ ਤੋਂ ਜਵਾਬ ਮੰਗਿਆ ਹੈ। ਅਦਾਲਤ ਨੇ ਇਸ ਮਾਮਲੇ ਵਿੱਚ ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ 7 ਮਈ ਤੱਕ ਵਧਾ ਦਿੱਤੀ ਹੈ।

ਆਰੋਪੀਆਂ ਦੇ ਵਕੀਲ ਨੇ ਸੁਣਵਾਈ ਦੌਰਾਨ ਜੱਜ ਨੂੰ ਕਿਹਾ ਕਿ ਸਾਨੂੰ ਕੋਰਟ ਰੂਮ ਤੋਂ ਵਾਕ ਆਊਟ ਨਹੀਂ ਕਰਨਾ ਸੀ। ਅਸੀਂ ਇਸ ਲਈ ਮੁਆਫੀ ਵੀ ਮੰਗਦੇ ਹਾਂ। ਜੱਜ ਨੇ ਨਰਾਜ਼ਗੀ ਜ਼ਾਹਰ ਕਰਦਿਆਂ ਕਿਹਾ ਕਿ ਅਸੀਂ ਇਸ ਤਰ੍ਹਾਂ ਦਾ ਵਿਵਹਾਰ ਪਹਿਲੀ ਵਾਰ ਦੇਖਿਆ ਹੈ। ਤੁਸੀਂ ਦਲੀਲ ਪੂਰੀ ਹੁੰਦੇ ਹੀ ਅਦਾਲਤ ਵਿੱਚੋਂ ਬਾਹਰ ਚਲੇ ਗਏ। ਇਸ ਦੌਰਾਨ ਪਟੀਸ਼ਨਰ ਨੇ ਦਲੀਲ ਦਿੱਤੀ ਕਿ ਅਜੇ ਜਾਂਚ ਚੱਲ ਰਹੀ ਹੈ। ਜਦਕਿ ਸੀਬੀਆਈ ਨੇ ਇਸ ਦਲੀਲ ਦਾ ਵਿਰੋਧ ਕੀਤਾ।

ਪਟੀਸ਼ਨਕਰਤਾ ਦੇ ਵਕੀਲ ਨੇ ਅਦਾਲਤ ਨੂੰ ਦੱਸਿਆ ਕਿ ਮਾਮਲੇ ਦੀ ਸੁਣਵਾਈ ਦੌਰਾਨ ਆਈਓ ਨੇ ਕਿਹਾ ਸੀ ਕਿ ਤਿੰਨ-ਚਾਰ ਮਹੀਨਿਆਂ ਵਿੱਚ ਜਾਂਚ ਪੂਰੀ ਕਰ ਲਈ ਜਾਵੇਗੀ ਪਰ ਅਜੇ ਤੱਕ ਮਾਮਲੇ ਦੀ ਜਾਂਚ ਚੱਲ ਰਹੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਅਦਾਲਤ ਦੇ ਹੁਕਮਾਂ ਤੋਂ ਬਾਅਦ ਉਕਤ ਮਾਮਲੇ ‘ਚ ਗ੍ਰਿਫਤਾਰੀਆਂ ਕਰਕੇ 164 ਦਾ ਬਿਆਨ ਵੀ ਦਰਜ ਕੀਤਾ ਗਿਆ ਹੈ। ਅਜਿਹੇ ‘ਚ ਅਜੇ ਮਾਮਲੇ ‘ਚ ਦੋਸ਼ ਤੈਅ ਕਰਨ ‘ਤੇ ਸੁਣਵਾਈ ਸ਼ੁਰੂ ਨਹੀਂ ਹੋਣੀ ਚਾਹੀਦੀ।

ਜਦਕਿ ਸੀਬੀਆਈ ਨੇ ਪਟੀਸ਼ਨ ਦਾ ਵਿਰੋਧ ਕਰਦਿਆਂ ਕਿਹਾ ਕਿ ਜੋ ਚਾਰਜਸ਼ੀਟ ਦਾਇਰ ਕੀਤੀ ਗਈ ਹੈ, ਉਸ ‘ਤੇ ਹੀ ਬਹਿਸ ਕਰਾਂਗੇ। ਅਦਾਲਤ ਨੇ ਦਲੀਲਾਂ ਸੁਣਨ ਤੋਂ ਬਾਅਦ ਕਿਹਾ ਕਿ ਸਾਨੂੰ ਅਜੇ ਤੱਕ ਪਟੀਸ਼ਨ ਦੀ ਕਾਪੀ ਨਹੀਂ ਮਿਲੀ ਹੈ। ਮਾਮਲੇ ਦੀ ਅਗਲੀ ਸੁਣਵਾਈ 7 ਮਈ ਨੂੰ ਹੋਵੇਗੀ।

ਦੱਸ ਦੇਈਏ ਕਿ ਆਮ ਆਦਮੀ ਪਾਰਟੀ (ਆਪ) ਨੇਤਾ ਮਨੀਸ਼ ਸਿਸੋਦੀਆ ਨੂੰ ਬੁੱਧਵਾਰ (24 ਅਪ੍ਰੈਲ, 2024) ਨੂੰ ਤਿਹਾੜ ਜੇਲ੍ਹ ਤੋਂ ਵੀਡੀਓ ਕਾਨਫਰੰਸਿੰਗ ਰਾਹੀਂ ਰਾਉਸ ਐਵੇਨਿਊ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ। ‘ਆਪ’ ਨੇਤਾ ਸਿਸੋਦੀਆ ਨੂੰ ਇਸ ਮਾਮਲੇ ‘ਚ ਪਿਛਲੇ ਸਾਲ ਫਰਵਰੀ ‘ਚ ਗ੍ਰਿਫਤਾਰ ਕੀਤਾ ਗਿਆ ਸੀ।

RELATED ARTICLES
- Advertisment -spot_imgspot_img
- Advertisment -spot_imgspot_img

-Video Advertisement-

- Advertisement -spot_imgspot_img

Most Popular