ਬਠਿੰਡਾ: STF ਬਠਿੰਡਾ ਰੇਂਜ ਨੇ ਨਸ਼ਾ ਤਸਕਰ ਬੂਟਾ ਸਿੰਘ ਦੀ ਜਾਇਦਾਦ ਨੂੰ ਸੀਲ ਕਰ ਦਿੱਤਾ ਹੈ। ਐਸਟੀਐਫ ਰੇਂਜ ਬਠਿੰਡਾ ਦੇ ਡੀਐਸਪੀ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਪਰਮਜੀਤ ਕੌਰ ਅਤੇ ਬੂਟਾ ਸਿੰਘ ਨੂੰ ਐਸਟੀਐਫ ਟੀਮ ਨੇ 2020 ਵਿੱਚ 262 ਗ੍ਰਾਮ ਹੈਰੋਇਨ ਸਮੇਤ ਫੜਿਆ ਸੀ।
ਉਨ੍ਹਾਂ ਨੇ ਦੱਸਿਆ ਹੈ ਕਿ ਖ਼ਿਲਾਫ਼ ਥਾਣਾ ਨੰਦਗੜ੍ਹ ਵਿੱਚ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ। ਉਕਤ ਮਾਮਲੇ ‘ਚ ਦੋਸ਼ੀ ਸਮੱਗਲਰ ਦੀ ਜਾਇਦਾਦ ਨੂੰ ਜ਼ਬਤ ਕਰਨ ਲਈ ਸਮਰੱਥ ਅਧਿਕਾਰੀ ਨੂੰ ਦਿੱਲੀ ਭੇਜਿਆ ਗਿਆ ਸੀ। ਉਕਤ ਮਾਮਲੇ ‘ਚ ਮਨਜ਼ੂਰੀ ਮਿਲਣ ਤੋਂ ਬਾਅਦ ਸੁਰਖਪੀਰ ਰੋਡ ਨਿਵਾਸੀ ਬੂਟਾ ਸਿੰਘ ਦੀ ਜਾਇਦਾਦ ਨੂੰ ਫਰੀਜ਼ ਕਰ ਦਿੱਤਾ ਗਿਆ ਅਤੇ ਉਨ੍ਹਾਂ ਦੇ ਘਰ ਦੇ ਬਾਹਰ ਫਰੀਜ਼ ਕਰਨ ਦਾ ਨੋਟਿਸ ਲਗਾ ਦਿੱਤਾ ਗਿਆ।