Sunday, August 31, 2025
spot_imgspot_img
Homeपंजाबਪੰਜਾਬ ਹੋਮ ਗਾਰਡ ਦਾ ਵਲੰਟੀਅਰ 10,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ...

ਪੰਜਾਬ ਹੋਮ ਗਾਰਡ ਦਾ ਵਲੰਟੀਅਰ 10,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਬੁੱਧਵਾਰ ਨੂੰ ਸਪੈਸ਼ਲ ਬ੍ਰਾਂਚ ਪਟਿਆਲਾ ਵਿਖੇ ਤਾਇਨਾਤ ਪੰਜਾਬ ਹੋਮ ਗਾਰਡਜ਼ (ਪੀ.ਐਚ.ਜੀ.) ਦੇ ਵਲੰਟੀਅਰ ਬਲਵਿੰਦਰ ਸਿੰਘ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।  ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਹੋਮ ਗਾਰਡ ਨੂੰ ਰਾਜਪੁਰਾ ਸ਼ਹਿਰ, ਜ਼ਿਲ੍ਹਾ ਪਟਿਆਲਾ ਦੇ ਵਸਨੀਕ ਰਾਜੀਵ ਚੌਧਰੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਉਪਰੋਕਤ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਸੰਪਰਕ ਕਰਕੇ ਦੱਸਿਆ ਹੈ ਕਿ ਉਸਨੇ ਇੱਕ ਡੀਲਰ ਤੋਂ ਰੇਨੋ ਕਵਿਡ ਕਾਰ ਖਰੀਦੀ ਹੈ ਪਰ ਉਹ ਕਾਰ ਦੇ ਦਸਤਾਵੇਜ਼ ਜਿਵੇਂ ਕਿ ਆਰ.ਸੀ., ਬੀਮਾ ਆਦਿ ਨਹੀਂ ਦੇ ਰਿਹਾ ਜਿਸ ਕਾਰਨ ਉਸਨੇ ਨੇ ਡੀਲਰ ਵਿਰੁੱਧ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ। ਜੋ ਕਿ ਕਾਰਵਾਈ ਲਈ ਹੌਲਦਾਰ ਜਗਰੂਪ ਸਿੰਘ ਅਤੇ ਪੀ.ਐਚ.ਜੀ. ਬਲਵਿੰਦਰ ਸਿੰਘ ਨੂੰ ਮਾਰਕ ਕੀਤੀ ਹੋਈ ਹੈ ਪਰ ਉਹ ਉਸਦੀ ਸ਼ਿਕਾਇਤ ‘ਤੇ ਕਾਰਵਾਈ ਕਰਨ ਦੇ ਬਦਲੇ 10,000 ਰੁਪਏ ਦੀ ਰਿਸ਼ਵਤ ਦੇਣ ਲਈ ਕਹਿ ਰਹੇ ਸਨ।

RELATED ARTICLES

वीडियो एड

Most Popular