Tuesday, July 22, 2025
HomeपंजाबPunjab Weather Update: ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਾਰੀ ਮੀਂਹ ਦੀ ਸੰਭਾਵਨਾ,...

Punjab Weather Update: ਪੰਜਾਬ ਦੇ 3 ਜ਼ਿਲ੍ਹਿਆਂ ‘ਚ ਭਾਰੀ ਮੀਂਹ ਦੀ ਸੰਭਾਵਨਾ, ਲੋਕਾਂ ਨੂੰ ਮਿਲੇਗੀ ਗਰਮੀ ਤੋਂ ਰਾਹਤ

ਪੰਜਾਬ ਵਿਚ ਅੱਜ ਤੋਂ ਮਾਨਸੂਨ ਮੁੜ ਸਰਗਰਮ ਹੋ ਗਿਆ ਹੈ। ਸੂਬੇ ਦੇ ਤਿੰਨ ਜ਼ਿਲ੍ਹਿਆਂ ਵਿੱਚ ਅੱਜ ਮੌਸਮ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਹ ਤਿੰਨੇ ਜ਼ਿਲ੍ਹੇ ਹਿਮਾਚਲ ਦੇ ਪਹਾੜੀ ਇਲਾਕਿਆਂ ਦੇ ਨਾਲ ਲੱਗਦੇ ਹਨ। ਇਨ੍ਹਾਂ ਵਿੱਚ ਪਠਾਨਕੋਟ, ਹੁਸ਼ਿਆਰਪੁਰ ਅਤੇ ਰੂਪਨਗਰ ਜ਼ਿਲ੍ਹੇ ਸ਼ਾਮਲ ਹਨ।

ਹਾਲਾਂਕਿ ਇਸ ਤੋਂ ਬਾਅਦ 17 ਅਗਸਤ ਲਈ ਕੋਈ ਅਲਰਟ ਨਹੀਂ ਹੈ। ਜਦੋਂ ਕਿ ਮੀਂਹ ਪੈਂਦਾ ਰਹੇਗਾ। ਇਸ ਦੇ ਨਾਲ ਹੀ ਪਿਛਲੇ 24 ਘੰਟਿਆਂ ‘ਚ ਤਾਪਮਾਨ ‘ਚ 4.4 ਡਿਗਰੀ ਦਾ ਵਾਧਾ ਹੋਇਆ ਹੈ। ਇਹ ਆਮ ਤਾਪਮਾਨ ਦੇ ਨੇੜੇ ਪਹੁੰਚ ਗਿਆ ਹੈ। ਮੋਹਾਲੀ ਵਿੱਚ ਸਭ ਤੋਂ ਵੱਧ ਤਾਪਮਾਨ 34.6 ਡਿਗਰੀ ਦਰਜ ਕੀਤਾ ਗਿਆ ਹੈ।

ਪੰਜਾਬ ਵਿਚ ਪਿਛਲੇ ਕੁਝ ਦਿਨਾਂ ਤੋਂ ਮੀਂਹ ਪੈ ਰਿਹਾ ਹੈ ਪਰ ਹੁਣ ਇਹ ਸਿਰਫ਼ ਕੁਝ ਜ਼ਿਲ੍ਹਿਆਂ ਤੱਕ ਹੀ ਸੀਮਤ ਹੈ। ਇਸ ਕਾਰਨ ਦਿਨ ਵੇਲੇ ਤਾਪਮਾਨ ਅਤੇ ਨਮੀ ਵਧਣ ਲੱਗੀ ਹੈ। ਮੰਗਲਵਾਰ ਨੂੰ ਅੰਮ੍ਰਿਤਸਰ ‘ਚ 5.0 ਮਿਲੀਮੀਟਰ, ਫਤਿਹਗੜ੍ਹ ਸਾਹਿਬ ‘ਚ 0.5 ਮਿਲੀਮੀਟਰ, ਗੁਰਦਾਸਪੁਰ ‘ਚ 2.0 ਮਿਲੀਮੀਟਰ ਅਤੇ ਰੂਪਨਗਰ ‘ਚ 0.5 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ। ਹਾਲਾਂਕਿ, ਹੁਣ ਤੱਕ ਦਰਜ ਕੀਤੀ ਗਈ ਬਾਰਿਸ਼ ਰਾਜ ਦੇ ਔਸਤ ਤੋਂ ਘੱਟ ਹੈ। ਸੂਬੇ ਵਿੱਚ 1 ਜੂਨ ਤੋਂ ਹੁਣ ਤੱਕ 191.9 ਮਿਲੀਮੀਟਰ ਬਾਰਿਸ਼ ਹੋਈ ਹੈ। ਜੋ ਕਿ ਆਮ ਨਾਲੋਂ 34 ਡਿਗਰੀ ਘੱਟ ਹੈ।

RELATED ARTICLES
- Advertisment -spot_imgspot_img

Most Popular