Sunday, October 26, 2025
HomeपंजाबPunjab Weather : ਪੰਜਾਬ ਦੇ ਇਨ੍ਹਾਂ 5 ਜ਼ਿਲ੍ਹਿਆਂ ਵਿੱਚ ਮੀਂਹ ਦਾ ਯੈਲੋ...

Punjab Weather : ਪੰਜਾਬ ਦੇ ਇਨ੍ਹਾਂ 5 ਜ਼ਿਲ੍ਹਿਆਂ ਵਿੱਚ ਮੀਂਹ ਦਾ ਯੈਲੋ ਅਲਰਟ

Punjab Weather: ਪੰਜਾਬ ਵਿੱਚ ਸੋਮਵਾਰ ਨੂੰ ਮੌਸਮ ਵਿੱਚ ਹਲਕੀ ਤਬਦੀਲੀ ਤੋਂ ਬਾਅਦ ਤਾਪਮਾਨ ਵਿੱਚ ਮਾਮੂਲੀ ਗਿਰਾਵਟ ਦੇਖਣ ਨੂੰ ਮਿਲੀ ਹੈ। ਸੂਬੇ ਦੇ ਵੱਧ ਤੋਂ ਵੱਧ ਔਸਤ ਤਾਪਮਾਨ ਵਿੱਚ 1.3 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ। ਮੌਸਮ ਵਿਭਾਗ ਅਨੁਸਾਰ ਪੰਜਾਬ ਵਿੱਚ ਅੱਜ ਅਤੇ ਅਗਲੇ 3 ਦਿਨਾਂ ਤੱਕ ਮੀਂਹ ਨੂੰ ਲੈ ਕੇ ਅਲਰਟ ਰਹੇਗਾ। ਅੰਦਾਜ਼ਾ ਹੈ ਕਿ ਇਨ੍ਹਾਂ ਚਾਰ ਦਿਨਾਂ ‘ਚ ਚੰਗੀ ਬਾਰਿਸ਼ ਹੋ ਸਕਦੀ ਹੈ।

ਭਾਰਤੀ ਮੌਸਮ ਵਿਭਾਗ (IMD) ਅਨੁਸਾਰ ਪੰਜਾਬ ਦੇ 5 ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ ਅਤੇ ਰੂਪਨਗਰ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਪੰਜਾਬ ਦੇ ਹੋਰ ਜ਼ਿਲ੍ਹਿਆਂ ਵਿੱਚ ਵੀ ਮੀਂਹ ਪੈਣ ਦੀ ਸੰਭਾਵਨਾ ਹੈ।

ਬੁੱਧਵਾਰ ਨੂੰ ਪੰਜਾਬ ਦੇ 7 ਜ਼ਿਲ੍ਹਿਆਂ ‘ਚ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ ਅਤੇ 9 ਜ਼ਿਲ੍ਹਿਆਂ ‘ਚ ਬਾਰਿਸ਼ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਸਮੇਂ ਦੌਰਾਨ, ਸਰਗਰਮ ਮਾਨਸੂਨ ਅਤੇ ਪੱਛਮੀ ਗੜਬੜੀ ਦੇ ਕਾਰਨ, ਪੰਜਾਬ ਦੇ ਜ਼ਿਆਦਾਤਰ ਖੇਤਰਾਂ ਵਿੱਚ ਮੀਂਹ ਦੀ ਸੰਭਾਵਨਾ ਹੈ।

ਪੰਜਾਬ ਦਾ ਤਾਪਮਾਨ ਲਗਾਤਾਰ 5 ਦਿਨਾਂ ਤੋਂ 40 ਡਿਗਰੀ ਦੇ ਆਸ-ਪਾਸ ਜਾ ਰਿਹਾ ਹੈ। ਬਠਿੰਡਾ ਦਾ ਤਾਪਮਾਨ ਇੱਕ ਵਾਰ ਫਿਰ 39.8 ਡਿਗਰੀ ਦਰਜ ਕੀਤਾ ਗਿਆ। ਜਦਕਿ ਮੋਹਾਲੀ ਦਾ ਤਾਪਮਾਨ 38.1 ਡਿਗਰੀ ਦਰਜ ਕੀਤਾ ਗਿਆ। ਇਸ ਤੋਂ ਇਲਾਵਾ ਪਿਛਲੇ 24 ਘੰਟਿਆਂ ਦੌਰਾਨ ਅੰਮ੍ਰਿਤਸਰ ਵਿੱਚ 1 ਮਿਲੀਮੀਟਰ ਅਤੇ ਪਠਾਨਕੋਟ ਵਿੱਚ 4 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ।

RELATED ARTICLES
- Advertisment -spot_imgspot_img
- Advertisment -spot_imgspot_img

-Video Advertisement-

- Advertisement -spot_imgspot_img

Most Popular