Friday, November 22, 2024
spot_imgspot_img
spot_imgspot_img
HomeपंजाबPM ਮੋਦੀ ਦੀ ਅਗਵਾਈ ਹੇਠ ਪੰਜਾਬ ਦਾ ਹਵਾਬਾਜ਼ੀ ਖੇਤਰ ਤੇਜ਼ੀ ਨਾਲ ਕਰ...

PM ਮੋਦੀ ਦੀ ਅਗਵਾਈ ਹੇਠ ਪੰਜਾਬ ਦਾ ਹਵਾਬਾਜ਼ੀ ਖੇਤਰ ਤੇਜ਼ੀ ਨਾਲ ਕਰ ਰਿਹੈ ਤਰੱਕੀ: ਜੈਵੀਰ ਸ਼ੇਰਗਿੱਲ

ਆਦਮਪੁਰ (ਜਲੰਧਰ) : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਪੰਜਾਬ ਦਾ ਹਵਾਬਾਜ਼ੀ ਖੇਤਰ ਤੇਜ਼ੀ ਨਾਲ ਤਰੱਕੀ ਕਰ ਰਿਹਾ ਹੈ ਇਹ ਸ਼ਬਦ ਭਾਜਪਾ ਦੇ ਕੌਮੀ ਬੁਲਾਰੇ ਜੈਵੀਰ ਸ਼ੇਰਗਿੱਲ ਨੇ ਅੱਜ ਦਿੱਲੀ ਐਨ.ਸੀ.ਆਰ. ਹਿੰਡਨ ਤੋਂ ਆਦਮਪੁਰ ਲਈ ਰਵਾਨਾ ਹੋਈ ਪਹਿਲੀ ਉਡਾਣ ਰਾਹੀਂ ਆਦਮਪੁਰ ਪਹੁੰਚਣ ਉਪਰੰਤ ਕਹੇ ਇਸ  ਮੌਕੇ ਸ਼ੇਰਗਿੱਲ  ਨੇ ਦੱਸਿਆ ਕਿ ਦਿੱਲੀ ਐਨ.ਸੀ.ਆਰ.  ਹਿੰਡਨ ਤੋਂ ਆਦਮਪੁਰ ਲਈ ਉਡਾਣ ਸ਼ੁਰੂ ਹੋਣ ਨਾਲ ਅੱਜ ਦਾ ਦਿਨ ਇੱਕ ਇ

ਤਿਹਾਸਕ ਦਿਨ ਹੋਣ ਦੇ ਨਾਲ-

ਤਿੰਨ ਵਾਰ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਜੇ.ਐਮ ਸਿੰਧੀਆ ਨੂੰ ਵੀ ਮਿਲੇ ਸਨ ਤੇ ਉਨ੍ਹਾਂ ਨੂੰ ਇਸ ਸਬੰਧੀ ਮੰਗ ਪੱਤਰ ਵੀ ਦਿੱਤਾ ਸੀ। ਉਨ੍ਹਾਂ ਕਿਹਾ ਕਿ ਅੱਜ ਦੀ ਇਸ ਉਡਾਣ ਦੀ ਸ਼ੁਰੂਆਤ ਇੱਕ ਵੱਡਾ ਮੀਲ ਪੱਥਰ ਸਾਬਤ ਹੋਵੇਗੀ, ਜੋ ਕਿ ਪੰਜਾਬ ਦੇ ਹਵਾਬਾਜ਼ੀ ਖੇਤਰ ਦੇ ਵਿਕਾਸ ਵਿੱਚ ਇੱਕ ਲੰਬਾ ਰਸਤਾ ਤੈਅ ਕਰੇਗੀ ਇਸ ਦੌਰਾਨ ਉਨ੍ਹਾਂ ਨੇ ਮੰਗ ‘ਤੇ ਵਿਚਾਰ ਕਰਨ ਅਤੇ ਇਸਨੂੰ ਜਲਦੀ ਸੰਭਵ ਬਣਾਉਣ ਲਈ ਸਿੰਧੀਆ ਦਾ ਧੰਨਵਾਦ ਕੀਤਾ।

ਸ਼ੇਰਗਿੱਲ ਨੇ ਇਹ ਵੀ ਕਿਹਾ ਕਿ ਇਸ ਉਡਾਣ ਦੇ ਸ਼ੁਰੂ ਹੋਣ ਨਾਲ ਨਾ ਸਿਰਫ ਆਦਮਪੁਰ ਤੋਂ ਦਿੱਲੀ ਤੱਕ ਦੇ ਸਫਰ ਦੀ ਸਹੂਲਤ ਹੋਵੇਗੀ, ਸਗੋਂ ਆਦਮਪੁਰ ਤੋਂ ਨਾਂਦੇੜ ਸਾਹਿਬ, ਬੈਂਗਲੁਰੂ, ਮੁੰਬਈ ਅਤੇ ਜੈਪੁਰ ਵਿਚਕਾਰ ਸੰਪਰਕ ਸਥਾਪਿਤ ਹੋਵੇਗਾ।

ਉਨ੍ਹਾਂ ਕਿਹਾ ਕਿ ਇਹ ਇੱਕ ਬਹੁਤ ਹੀ ਮਹੱਤਵਪੂਰਨ ਕਦਮ ਹੈ, ਕਿਉਂਕਿ ਇਹ ਵਪਾਰੀਆਂ, ਸੈਰ ਸਪਾਟਾ ਖੇਤਰ ਅਤੇ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਕੇ ਮੱਥਾ ਟੇਕਣ ਦੇ ਚਾਹਵਾਨ ਸ਼ਰਧਾਲੂਆਂ ਲਈ ਬੇਹੱਦ ਸਹਾਈ ਹੋਵੇਗਾ ਜ਼ਿਕਰਯੋਗ ਹੈ ਕਿ 10 ਮਾਰਚ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਦਮਪੁਰ ਹਵਾਈ ਅੱਡੇ ਸਮੇਤ 12 ਨਵੇਂ ਟਰਮੀਨਲ ਇਮਾਰਤਾਂ ਦਾ ਉਦਘਾਟਨ ਕੀਤਾ ਸੀ।

RELATED ARTICLES
Advertismentspot_imgspot_img

Video Advertisment

Advertismentspot_imgspot_img

Most Popular