Amritsar : ਸ਼੍ਰੀ ਦਰਬਾਰ ਸਾਹਿਬ ਜਿੱਥੇ ਵੱਡੀ ਗਿਣਤੀ ’ਚ ਸੰਗਤਾਂ ਮੱਥਾ ਟੇਕਣ ਪਹੁੰਚਦੀਆਂ ਹਨ ਉੱਥੇ ਹੀ ਅੱਜ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਤੇ ਰਾਜ ਸਭਾ ਮੈਂਬਰ ਸੰਜੇ ਸਿੰਘ ਦਰਬਾਰ ਸਾਹਿਬ ਵਿਚ ਮੱਥਾ ਟੇਕਣ ਪਹੁੰਚੇ। ਉਨ੍ਹਾਂ ਨੇ ਦਰਬਾਰ ਸਾਹਿਬ ਵਿਚ ਮੱਥਾ ਟੇਕਿਆ ਅਤੇ ਗੁਰਬਾਣੀ ਕੀਰਤਨ ਸਰਵਣ ਕੀਤਾ ਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੰਜੇ ਸਿੰਘ ਨੇ ਕਿਹਾ ਕਿ ਅੱਜ ਉਨ੍ਹਾਂ ਦੀ ਬਿਕਰਮ ਸਿੰਘ ਮਜੀਠੀਆ ਦੇ ਕੇਸ ਵਿਚ ਅੰਮ੍ਰਿਤਸਰ ਕੋਰਟ ’ਚ ਸੁਣਵਾਈ ਸੀ, ਜਿਸ ਨੂੰ ਲੈ ਕੇ ਅੱਜ ਉਹ ਅੰਮ੍ਰਿਤਸਰ ਪਹੁੰਚੇ ਹਨ।
ਜਿਸ ਤੋਂ ਬਾਅਦ ਉਹ ਦਰਬਾਰ ਸਾਹਿਬ ’ਚ ਮੱਥਾ ਟੇਕਣ ਪਹੁੰਚੇ ਹਨ ਤੇ ਦਰਬਾਰ ਸਾਹਿਬ ’ਚ ਉਨ੍ਹਾਂ ਵੱਲੋਂ ਜਲੰਧਰ ਜਿਮਨੀ ਚੋਣਾਂ ਜਿੱਤਣ ਦੇ ਲਈ ਵੀ ਅਰਦਾਸ ਕੀਤੀ ਗਈ ਹੈ। ਉਨ੍ਹਾਂ ਨੇ ਕਿਹਾ ਕਿ ਬੇਸ਼ੱਕ ਲੋਕ ਸਭਾ ਚੋਣਾਂ ’ਚ ਆਮ ਆਦਮੀ ਪਾਰਟੀ 13 ਸੀਟਾਂ ਜਿੱਤਣ ਦਾ ਦਾਅਵਾ ਕਰਦੀ ਸੀ ਪਰ 13 ਸੀਟਾਂ ਨਹੀਂ ਜਿੱਤ ਸਕੀ। ਪਰ 2027 ਦੀਆਂ ਵਿਧਾਨ ਸਭਾ ਚੋਣਾਂ ’ਚ ਆਪਣਾ 2022 ਦੀਆਂ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਵਰਗਾ ਹੀ ਲੋਕਾਂ ਦਾ ਪਿਆਰ ਹਾਸਲ ਕਰੇਗੀ।
ਸੰਜੇ ਸਿੰਘ ਨੇ ਕਿਹਾ ਕਿ ਪੰਜਾਬ ਲਾਅ ਐਂਡ ਆਰਡਰ ਨੂੰ ਲੈ ਕੇ ਆਮ ਆਦਮੀ ਪਾਰਟੀ ਤੇ ਸਵਾਲ ਉੱਠ ਰਹੇ ਹਨ ਅਤੇ ਜੋ ਲੋਕ ਆਮ ਆਦਮੀ ਪਾਰਟੀ ’ਤੇ ਇਹ ਸਵਾਲ ਚੁੱਕ ਰਹੇ ਹਨ ਉਹ ਪਹਿਲਾਂ 2022 ਤੋਂ ਪਹਿਲਾਂ ਦੇ ਰਿਕਾਰਡ ਚੈੱਕ ਕਰ ਲੈਣ ਤੇ 2022 ਤੋਂ ਬਾਅਦ ਦੇ ਵੀ ਰਿਕਾਰਡ ਚੈੱਕ ਕਰ ਲੈਣ। ਉਨ੍ਹਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਸੱਤਾ ’ਚ ਆਉਣ ਤੋਂ ਬਾਅਦ ਬਹੁਤ ਸਾਰਾ ਨਸ਼ੇ ਅਤੇ ਲਾਅ ਆਰਡਰ ਤੇ ਕੰਟਰੋਲ ਕੀਤਾ ਹੈ।