Monday, January 13, 2025
Homeपंजाबਪਿੰਡ ਨਾਗਰਾ ਤੋਂ ਮਿੱਟੀ ਦੀ ਟਰਾਲੀ ਭਰ ਕੇ ਪਿੰਡ ਗੁੱਜਰਾਂ ਵੱਲ ਜਾ...

ਪਿੰਡ ਨਾਗਰਾ ਤੋਂ ਮਿੱਟੀ ਦੀ ਟਰਾਲੀ ਭਰ ਕੇ ਪਿੰਡ ਗੁੱਜਰਾਂ ਵੱਲ ਜਾ ਰਿਹਾ ਸੀ ਮ੍ਰਿਤਕ

ਭਵਾਨੀਗੜ੍ਹ ਦੇ ਨੇੜਲੇ ਪਿੰਡ ਨਾਗਰਾ ਤੋਂ ਇਕ ਬੇਹੱਦ ਦਰਦਨਾਕ ਸਮਾਚਾਰ ਪ੍ਰਾਪਤ ਹੋਇਆ ਹੈ, ਜਿੱਥੇ ਮਿੱਟੀ ਨਾਲ ਭਰੀ ਟਰੈਕਟਰ-ਟਰਾਲੀ ਲਿਜਾ ਰਹੇ ਸੂਲਰਘਰਾਟ ਦੇ ਇਕ ਵਿਅਕਤੀ ਦੇ ਗਲ਼ੇ ’ਤੇ ਤੇਜ਼ਧਾਰ ਹਥਿਆਰ ਨਾਲ ਵਾਰ ਕਰ ਕੇ ਉਸ ਨੂੰ ਮੌਤੇ ਦੇ ਘਾਟ ਉਤਾਰ ਦਿੱਤਾ ਗਿਆ ਹੈ।

ਇਸ ਮੌਕੇ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਗੁਰਪ੍ਰੀਤ ਸਿੰਘ ਪੁੱਤਰ ਤਰਲੋਚਨ ਸਿੰਘ ਵਾਸੀ ਸੂਲਰਘਰਾਟ ਦੇ ਚਾਚਾ ਰਣ ਸਿੰਘ ਪੁੱਤਰ ਜਗਰੂਪ ਸਿੰਘ ਨੇ ਦੱਸਿਆ ਕਿ ਉਸ ਦਾ ਭਤੀਜਾ ਗੁਰਪ੍ਰੀਤ ਸਿੰਘ ਖੇਤੀਬਾੜੀ ਕਰਦਾ ਸੀ। ਜਦੋਂ ਉਹ ਪਿੰਡ ਨਾਗਰੇ ਤੋਂ ਮਿੱਟੀ ਦੀ ਟਰਾਲੀ ਭਰ ਕੇ ਪਿੰਡ ਗੁੱਜਰਾਂ ਵੱਲ ਜਾ ਰਿਹਾ ਸੀ।ਇਸ ਦੌਰਾਨ ਰਸਤੇ ਵਿਚ ਖੜ੍ਹੇ ਇਕ ਵਿਅਕਤੀ ਨੇ ਕਥਿਤ ਤੌਰ ’ਤੇ ਉਸ ਦੇ ਟਰੈਕਟਰ ’ਤੇ ਚੜ੍ਹ ਕੇ ਤੇਜ਼ਧਾਰ ਹਥਿਆਰ ਨਾਲ ਉਸ ਦੇ ਗਲੇ ’ਤੇ ਵਾਰ ਕਰ ਕੇ ਉਸ ਨੂੰ ਗੰਭੀਰ ਰੂਪ ਵਿਚ ਜਖ਼ਮੀ ਕਰ ਦਿੱਤਾ। ਜਿਸ ਨੂੰ ਇਲਾਜ ਲਈ ਸੰਗਰੂਰ ਹਸਪਤਾਲ ਲਿਜਾਇਆ ਗਿਆ। ਉੱਥੇ ਉਸ ਦੀ ਗੰਭੀਰ ਹਾਲਤ ਨੂੰ ਦੇਖਦਿਆਂ ਡਾਕਟਰਾਂ ਨੇ ਮੁੱਢਲੀ ਸਹਾਇਤਾ ਦੇਣ ਉਪਰੰਤ ਉਸ ਨੂੰ ਪਟਿਆਲਾ ਵਿਖੇ ਰੈਫ਼ਰ ਕਰ ਦਿੱਤਾ, ਜਿੱਥੇ ਪਹੁੰਚ ਕੇ ਉਸ ਦੀ ਮੌਤ ਹੋ ਗਈ।

ਇਸ ਸਬੰਧੀ ਸਥਾਨਕ ਥਾਣਾ ਮੁਖੀ ਸਬ ਇੰਸਪੈਕਟਰ ਗੁਰਨਾਮ ਸਿੰਘ ਨਾਲ ਗੱਲ ਕਰਨ ’ਤੇ ਉਨ੍ਹਾਂ ਇਸ ਕਤਲ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਤੇ ਪਰਿਵਾਰਿਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ’ਤੇ ਜਲਦ ਹੀ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਕੀਤੀ ਜਾਵੇਗੀ।

ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਗੁਰਪ੍ਰੀਤ ਸਿੰਘ ਨੂੰ ਮੌਤ ਦੇ ਘਾਟ ਉਤਾਰਨ ਵਾਲਾ ਵਿਅਕਤੀ ਸੂਲਰਘਰਾਟ ਨੇੜਲੇ ਪਿੰਡ ਮੌੜਾਂ ਦਾ ਵਾਸੀ ਦੱਸਿਆ ਜਾਂਦਾ ਹੈ।

RELATED ARTICLES
Advertismentspot_imgspot_img
Advertismentspot_imgspot_img

Most Popular