Sunday, December 14, 2025
spot_imgspot_img
Homeपंजाबਜ਼ਿਲ੍ਹਾ ਮੈਜਿਸਟਰੇਟ ਵੱਲੋਂ ਜ਼ਿਲ੍ਹਾ ਮਾਲੇਰਕੋਟਲਾ ਦੀ ਹਦੂਦ ਅੰਦਰ ਆਜ਼ਾਦੀ ਦਿਵਸ 15 ਅਗਸਤ...

ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜ਼ਿਲ੍ਹਾ ਮਾਲੇਰਕੋਟਲਾ ਦੀ ਹਦੂਦ ਅੰਦਰ ਆਜ਼ਾਦੀ ਦਿਵਸ 15 ਅਗਸਤ ਨੂੰ ਡਰਾਈ ਡੇਅ ਘੋਸ਼ਿਤ

- Advertisement -

 ਮਾਲੇਰਕੋਟਲਾ ਦੀ ਜ਼ਿਲ੍ਹਾ ਮੈਜਿਸਟਰੇਟ ਡਾ. ਪੱਲਵੀ ਵੱਲੋਂ ਪੰਜਾਬ ਆਬਕਾਰੀ ਐਕਟ 1914 ਦੀ ਧਾਰਾ 54 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਮਾਲੇਰਕੋਟਲਾ ਅੰਦਰ 15 ਅਗਸਤ 2024 77’ਵੇਂ ਆਜ਼ਾਦੀ ਦਿਵਸ ਮੌਕੇ ਡਰਾਈ ਡੇਅ (“Dry Day”) ਘੋਸ਼ਿਤ ਕੀਤਾ ਹੈ।

ਡਰਾਈ ਡੇ ਦੌਰਾਨ ਕਿਸੇ ਹੋਟਲ ਅਹਾਤੇ, ਸਰਾਂਵਾਂ, ਦੁਕਾਨ ਜਾਂ ਕਿਸੇ ਹੋਰ ਜਗ੍ਹਾ, ਜਨਤਕ ਜਾਂ ਨਿੱਜੀ, ਕੋਈ ਵੀ ਧਾਰਮਿਕ ਖ਼ਾਮੀ ਜਾਂ ਨਸ਼ਾ ਕਰਨ ਵਾਲੀ ਸ਼ਰਾਬ ਜਾਂ ਸਮਾਨ ਪ੍ਰਕਿਰਤੀ ਦਾ ਕੋਈ ਹੋਰ ਪਦਾਰਥ ਵੇਚਿਆ, ਦਿੱਤਾ ਜਾਂ ਵੰਡਿਆ ਨਹੀਂ ਜਾਵੇਗਾ।

ਹੁਕਮਾਂ ਤਹਿਤ ਕਿਸੇ ਵੀ ਸ਼ਰਾਬ ਦੀਆਂ ਦੁਕਾਨਾਂ, ਹੋਟਲਾਂ, ਰੈਸਟੋਰੈਂਟਾਂ, ਕਲੱਬਾਂ ਅਤੇ ਸ਼ਰਾਬ ਵੇਚਣ ਪਰੋਸਣ ਵਾਲੇ ਹੋਰ ਅਦਾਰਿਆਂ ਨੂੰ ਕਿਸੇ ਨੂੰ ਵੀ ਸ਼ਰਾਬ ਵੇਚਣ ਪਰੋਸਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।

ਡਰਾਏ ਡੇਅ ਦੌਰਾਨ ਗ਼ੈਰ ਮਲਕੀਅਤ ਵਾਲੇ ਕਲੱਬਾਂ, ਸਟਾਰ ਹੋਟਲ, ਰੈਸਟੋਰੈਂਟ ਆਦਿ ਅਤੇ ਕਿਸੇ ਵੀ ਵਿਅਕਤੀ ਦੁਆਰਾ ਚਲਾਏ ਜਾਂਦੇ ਹੋਟਲ ਭਾਵੇਂ ਉਨ੍ਹਾਂ ਨੂੰ ਸ਼ਰਾਬ ਰੱਖਣ ਅਤੇ ਸਪਲਾਈ ਕਰਨ ਲਈ ਵੱਖ-ਵੱਖ ਸ਼੍ਰੇਣੀਆਂ ਦੇ ਲਾਇਸੈਂਸ ਜਾਰੀ ਕੀਤੇ ਗਏ ਹੋਣ ਨੂੰ ਵੀ ਇਨ੍ਹਾਂ ਦਿਨਾਂ ਵਿੱਚ ਸੇਵਾ ਕਰਨ ਦੀ ਆਗਿਆ ਨਹੀਂ ਹੋਵੇਗੀ।

ਇਸ ਹੁਕਮ ਨੂੰ ਪੂਰਨ ਤੌਰ ਤੇ ਲਾਗੂ ਕਰਵਾਉਣ ਲਈ ਸਹਾਇਕ ਕਮਿਸ਼ਨਰ (ਆਬਕਾਰੀ) ਆਬਕਾਰੀ ਰੇਂਜ, ਮਾਲੇਰਕੋਟਲਾ (ਸੰਗਰੂਰ) ਜ਼ਿੰਮੇਵਾਰ ਹੋਣਗੇ।

RELATED ARTICLES

-Video Advertisement-

Most Popular