ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ਸਰਕਾਰ ਨੇ ਪੰਜਾਬ ਵਿਚ ਸੁਰੱਖਿਆ ਨੂੰ ਲੈ ਕੇ ਵਿਸ਼ੇਸ਼ ਉਪਰਾਲੇ ਕੀਤੇ ਹਨ। ਆਧੁਨਿਕ ਸਮੇਂ ਦੀ ਲੋੜ ਮੁਤਾਬਿਕ ਪੰਜਾਬ ਪੁਲਿਸ ਨੂੰ ਨਵੇਂ ਹਥਿਆਰ, ਬਾਡੀ ਕੈਮਰੇ, ਨਵੀਆਂ ਗੱਡੀਆਂ ਨਾਲ ਲੈਸ ਕੀਤਾ ਗਿਆ ਹੈ। ਮਾਨ ਸਰਕਾਰ ਨੇ ਪੰਜਾਬ ਪੁਲਿਸ ਦੇ ਬੇੜੇ ਵਿੱਚ ਨਵੀਆਂ EVR ਗੱਡੀਆਂ ਸ਼ਾਮਲ ਕੀਤੀਆਂ ਹਨ।
ਜਿਹਨਾਂ ਵਿੱਚ ਅਰਟਿਗਾ ਅਤੇ ਮਾਰੂਤੀ ਕਾਰਾਂ ਸ਼ਾਮਲ ਹਨ। ਮਾਰੂਤੀ ਕਾਰਾਂ ਨੂੰ ਛੋਟੀਆਂ ਗਲੀਆਂ ਵਿਚੋਂ ਲੰਘਾਉਣਾ ਆਸਾਨ ਹੁੰਦਾ ਹੈ। ਜਿਸ ਕਰਕੇ ਇਹਨਾਂ ਨੂੰ ਪੰਜਾਬ ਪੁਲਿਸ ਦੇ ਦਾਇਰੇ ਵਿੱਚ ਸ਼ਾਮਲ ਕੀਤਾ ਗਿਆ ਹੈ। ਪੁਲਿਸ ਨੂੰ ਆਧੁਨਿਕ ਹਥਿਆਰਾਂ ਨਾਲ ਵੀ ਲੈਸ ਕੀਤਾ ਗਿਆ ਹੈ ਤਾਂ ਕਿ ਪੁਲਿਸ ਦੁਸ਼ਮਣਾਂ ਨੂੰ ਠੋਕਵਾਂ ਜਵਾਬ ਦੇਵੇ।
ਭਗਵੰਤ ਸਿੰਘ ਮਾਨ ਸਰਕਾਰ ਨੇ ਸੜਕ ਦੀ ਸੁਰੱਖਿਆ ਨੂੰ ਲੈ ਕੇ ਵਿਸ਼ੇਸ਼ ਫੋਰਸ ਦਾ ਗਠਨ ਕੀਤਾ ਹੈ। ਸੂਬੇ ਵਿੱਚ ਹਰ ਸਾਲ ਸੜਕ ਹਾਦਸਿਆਂ ’ਚ ਜਾਨ ਵਾਲੀਆਂ ਤਕਰੀਬਨ ਤਿੰਨ ਹਜ਼ਾਰ ਮਨੁੱਖੀ ਜਾਨਾਂ ਬਚਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ਦੇਸ਼ ਦੀ ਪਹਿਲੀ ‘ਸੜਕ ਸੁਰੱਖਿਆ ਫੋਰਸ’ ਦੇ ਹਾਈ-ਟੈੱਕ ਵਾਹਨਾਂ ਨੂੰ ਝੰਡੀ ਵਿਖਾਈ।
ਸੜਕ ਸੁਰੱਖਿਆ ਫੋਰਸ ਬਾਰੇ ਗੱਲਬਾਤ ਕਰਦਿਆਂ ਮੁੱਖ ਮੰਤਰੀ ਪੰਜਾਬ ਨੇ ਕਿਹਾ ਕਿ ਲੋਕਾਂ ਦੀ ਸੁਰੱਖਿਆ ਨੂੰ ਸਮਰਿਪਤ ਫੋਰਸ ਦੀ ਸ਼ੁਰੂਆਤ ਕਰਨ ਵਾਲਾ ਪੰਜਾਬ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ। ਜਿਸ ਨਾਲ ਲੋਕਾਂ ਦੀ ਜਾਨ ਬਚਾਈ ਜਾ ਸਕੇਗੀ। ਸੜਕ ਫੋਰਸ ਦੇ ਗਠਨ ਨਾਲ ਪੁਲਿਸ ਦੇ ਜਵਾਨ ਆਪਣੀ ਡਿਊਟੀ ਹੋਰ ਵੀ ਪ੍ਰਭਾਵਸ਼ਾਲੀ ਢੰਗ ਨਾਲ ਨਿਭਾਅ ਰਹੇ ਹਨ। ਜਿਹੜੇ ਵਾਹਨ ਇਸ ਫੋਰਸ ਨੂੰ ਦਿੱਤੇ ਗਏ ਹਨ, ਉਹ ਦੁਨੀਆ ਭਰ ਦੇ ਸਭ ਤੋਂ ਵਧੀਆ ਵਾਹਨਾਂ ਵਿੱਚੋਂ ਇੱਕ ਹਨ।
ਪੰਜਾਬ ਸਰਕਾਰ ਵੱਲੋਂ ਲੁਧਿਆਣੇ ਜ਼ਿਲ੍ਹੇ ਵਿਚ ਸੀਸੀਟੀਵੀ ਕੈਮਰੇ, ਨਵੀਆਂ ਗੱਡੀਆਂ, ਬਾਡੀ ਕੈਮਰੇ ਅਤੇ ਹੋਰ ਕਈ ਸਹੂਲਤਾਂ ਪ੍ਰਦਾਨ ਕੀਤੀਆਂ ਗਈਆਂ ਹਨ। ਜਿਸ ਨਾਲ ਸ਼ਰਾਰਤੀ ਅਨਸਰਾਂ ਦੀਆਂ ਗਤੀਵਿਧੀਆਂ ‘ਤੇ ਕਰੜੀ ਨਜ਼ਰ ਰੱਖੀ ਜਾ ਰਹੀ ਹੈ। ਪੰਜਾਬ ਵਿਚ ਗੈਂਗਸਟਰਾਂ, ਨਸ਼ਾ ਤਸਕਰਾਂ ਨੂੰ ਰੋਕਣ ਲਈ ਪੰਜਾਬ ਪੁਲਿਸ ਕੋਲ ਆਧੁਨਿਕ ਹਥਿਆਰ ਮੁਹੱਈਆਂ ਵੀ ਕਰਵਾਏ ਗਏ ਹਨ।
ਪੰਜਾਬ ਸਰਹੱਦੀ ਸੂਬਾ ਹੋਣ ਕਰਕੇ ਸਰਹੱਦ ਉਤੇ ਹੋ ਰਹੀਆਂ ਗਤੀਵਿਧੀਆਂ ਨੂੰ ਰੋਕਣ ਲਈ ਬੀਐਸਐਫ ਨਾਲ ਸਾਂਝੇ ਮੁਹਿੰਮ ਚਲਾਈਆਂ ਗਈਆਂ ਹਨ। ਡਰੋਨ ਰਾਹੀਂ ਪਾਕਿਸਤਾਨ ਤੋਂ ਆਉਣ ਵਾਲੇ ਨਸ਼ੀਲੇ ਪਦਾਰਥਾਂ ਨੂੰ ਰੋਕਣ ਲਈ ਪੰਜਾਬ ਪੁਲਿਸ ਅਹਿਮ ਯੋਗਦਾਨ ਪਾ ਰਹੀ ਹੈ। ਪਿਛਲੇ ਸਾਲ 2023 ਵਿਚ 107 ਡਰੋਨ ਸਾਂਝੇ ਆਪਰੇਸ਼ਨ ਵਿਚ ਬਰਾਮਦ ਕੀਤੇ ਗਏ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਨੇ ਦੱਸਿਆ ਕਿ ਪੰਜਾਬ ਪੁਲਿਸ ਨੂੰ ਹਾਈਟੈਕ ਅਤੇ ਹੋਰ ਵੀ ਐਕਟਿਵ ਬਣਾਉਣ ਲਈ ਆਧੁਨਿਕ ਉਪਕਰਨਾਂ ਨਾਲ ਲੈਸ ਕੀਤਾ ਜਾ ਰਿਹਾ ਹੈ।