Saturday, December 20, 2025
spot_imgspot_img
Homeपंजाबਅੱਜ ਹੋਵੇਗੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ 5 ਸਿੰਘ ਸਹਿਬਾਨਾਂ ਦੀ ਮੀਟਿੰਗ,...

ਅੱਜ ਹੋਵੇਗੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ 5 ਸਿੰਘ ਸਹਿਬਾਨਾਂ ਦੀ ਮੀਟਿੰਗ, ਕਈ ਅਹਿਮ ਮੁੱਦਿਆਂ ‘ਤੇ ਹੋਵੇਗੀ ਚਰਚਾ

- Advertisement -

ਅੰਮ੍ਰਿਤਸਰ: ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅੱਜ 5 ਸਿੰਘ ਸਾਹਿਬਾਨਾਂ ਦੀ ਮੀਟਿੰਗ ਹੋਣ ਜਾ ਰਹੀ ਹੈ। ਮੀਟਿੰਗ ਵਿਚ ਕਈ ਅਹਿਮ ਮੁੱਦਿਆਂ ‘ਤੇ ਵਿਚਾਰ ਵਟਾਂਦਰਾ ਕੀਤਾ ਜਾਵੇਗਾ ਅਤੇ ਫੈਸਲੇ ਵੀ ਲਏ ਜਾਣਗੇ। ਇਸ ਮੌਕੇ ਮੀਟਿੰਗ ਤੋਂ ਪਹਿਲਾਂ ਸ੍ਰੀ ਹਰਿਮੰਦਰ ਸਾਹਿਬ ਦੇ 2 ਨਵੇਂ ਗ੍ਰੰਥੀ ਆਪਣਾ ਕਾਰਜਭਾਰ ਸੰਭਾਲਣਗੇ। ਜਿਸ ਵਿੱਚ ਗਿਆਨੀ ਪਰਵਿੰਦਰ ਸਿੰਘ ਅਤੇ ਗਿਆਨੀ ਕੇਵਲ ਸਿੰਘ ਨਵੇਂ ਗ੍ਰੰਥੀ ਵਜੋਂ ਅਹੁਦਾ ਸੰਭਾਲਣਗੇ। ਇਸ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਦੇ ਬਾਗੀ ਧੜੇ ਵੱਲੋਂ 1 ਜੁਲਾਈ ਨੂੰ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਦਿੱਤੇ ਗਏ ਪੱਤਰ ‘ਤੇ ਵੀ ਚਰਚਾ ਕੀਤੀ ਜਾ ਸਕਦੀ ਹੈ। ਇਸ ਮੀਟਿੰਗ ਵਿਚ 5 ਸਿੰਘ ਸਾਹਿਬਾਨਾ ਵੱਲੋ ਗੁਰੂ ਮਹਾਰਾਜ ਦੇ ਪ੍ਰਕਾਸ਼ ਨੂੰ ਫ਼ਿਲਮਾਂ ‘ਚ ਦਿਖਾਉਣ ਦੇ ਮੁੱਦੇ ‘ਤੇ ਵੀ ਵਿਚਾਰ ਕੀਤਾ ਜਾ ਸਕਦਾ ਹੈ। ਇਸ ਤੋਂ ਇਲਾਵਾ ਸੰਗਤਾਂ ਵੱਲੋ ਦਿੱਤੀਆਂ ਗਈਆਂ ਸ਼ਿਕਾਇਤਾਂ ‘ਤੇ ਵੀ ਅਹਿਮ ਫੈਸਲੇ ਲਏ ਜਾ ਸਕਦੇ ਹਨ।

RELATED ARTICLES

-Video Advertisement-

Most Popular