Monday, June 30, 2025
Homeपंजाबਜਥੇਦਾਰ ਸਾਹਿਬਾਨ ਨੂੰ ਗੈਰ-ਰਸਮੀ ਢੰਗ ਨਾਲ ਹਟਾਉਣਾ ਅਕਾਲੀਆਂ ਦੀ ਬਦਲਾਖੋਰੀ ਵਾਲੀ ਕਾਰਵਾਈ-ਮੁੱਖ...

ਜਥੇਦਾਰ ਸਾਹਿਬਾਨ ਨੂੰ ਗੈਰ-ਰਸਮੀ ਢੰਗ ਨਾਲ ਹਟਾਉਣਾ ਅਕਾਲੀਆਂ ਦੀ ਬਦਲਾਖੋਰੀ ਵਾਲੀ ਕਾਰਵਾਈ-ਮੁੱਖ ਮੰਤਰੀ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਅਕਾਲੀ ਲੀਡਰਸ਼ਿਪ ਵੱਲੋਂ ਬਦਲਾਖੋਰੀ ਦੀ ਭਾਵਨਾ ਨਾਲ ਜਥੇਦਾਰ ਸਾਹਿਬਾਨ ਨੂੰ ਗੈਰ-ਰਸਮੀ ਰਸਮੀ ਢੰਗ ਨਾਲ ਹਟਾਉਣ ਦੀ ਸਖਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ।

ਇੱਕ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਜਥੇਦਾਰ ਸਾਹਿਬ ਨੂੰ ਗੈਰ-ਰਸਮੀ ਤੌਰ ‘ਤੇ ਹਟਾਇਆ ਜਾਣਾ ਮੰਦਭਾਗਾ ਹੈ ਕਿਉਂਕਿ ਹੁਣ ਰਾਜਨੀਤੀ, ਧਾਰਮਿਕ ਆਗੂਆਂ ਦੀ ਚੋਣ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਅਕਾਲੀਆਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋ ਕੇ ਸੰਗਤਾਂ ਦੀ ਹਾਜ਼ਰੀ ਵਿੱਚ ਆਪਣੇ ਪਾਪਾਂ ਲਈ ਮੁਆਫ਼ੀ ਮੰਗਣ ਦਾ ਢਕਵੰਜ ਰਚਿਆ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਕਾਲੀ ਲੀਡਰਸ਼ਿਪ ਨੂੰ ਉਨ੍ਹਾਂ ਦੇ ਨਾ-ਮੁਆਫੀਯੋਗ ਬੱਜਰ ਗੁਨਾਹਾਂ ਲਈ ਦੋਸ਼ੀ ਕਰਾਰ ਦੇਣ ਤੋਂ ਬਾਅਦ ਜਥੇਦਾਰ ਸਾਹਿਬਾਨ ਨੂੰ ਲਗਾਤਾਰ ਨਿਸ਼ਾਨਾ ਬਣਾਇਆ ਜਾ ਰਿਹਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਬਦਲੇ ਦੀ ਭਾਵਨਾ ਨਾਲ ਅਕਾਲੀ ਲੀਡਰਸ਼ਿਪ ਜਥੇਦਾਰਾਂ ਨੂੰ ਹਟਾ ਰਹੀ ਹੈ ਜੋ ਕਿ ਗੈਰ-ਵਾਜਬ ਅਤੇ ਅਣਉਚਿਤ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਸਮੁੱਚੇ ਸਿੱਖ ਭਾਈਚਾਰੇ ਦੇ ਮਨਾਂ ਨੂੰ ਗਹਿਰੀ ਠੇਸ ਪਹੁੰਚੀ ਹੈ ਅਤੇ ਇਸ ਲਈ ਉਹ ਉਨ੍ਹਾਂ ਨੂੰ ਕਦੇ ਵੀ ਮੁਆਫ਼ ਨਹੀਂ ਕਰਨਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕਾਂ ਦੇ ਨਕਾਰੇ ਹੋਏ ਆਗੂਆਂ ਦੀ ਜੇਬ ਵਿੱਚੋਂ ਜਥੇਦਾਰ ਸਾਹਿਬ ਨੂੰ ਚੁਣਨ ਅਤੇ ਹਟਾਉਣ ਦਾ ਇਹ ਰੁਝਾਨ ਦੁਖਦਾਈ ਸਥਿਤੀ ਨੂੰ ਦਰਸਾਉਂਦਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਜਥੇਦਾਰ ਸਾਹਿਬ ਸਮੁੱਚੇ ਸਿੱਖ ਭਾਈਚਾਰੇ ਦੀ ਬਹੁਤ ਸਤਿਕਾਰਯੋਗ ਸ਼ਖਸੀਅਤ ਹਨ ਅਤੇ ਉਨ੍ਹਾਂ ਨਾਲ ਇਸ ਤਰ੍ਹਾਂ ਦਾ ਵਿਵਹਾਰ ਗੈਰ-ਵਾਜਬ ਹੈ। ਉਨ੍ਹਾਂ ਕਿਹਾ ਕਿ ਦੁੱਖ ਇਸ ਗੱਲ ਦਾ ਹੈ ਕਿ ਜਥੇਦਾਰਾਂ ਨੂੰ ਹਟਾਉਣ ਵਾਲੀ ਅੰਤਰਿਮ ਕਮੇਟੀ ਦੀ ਮਿਆਦ ਲਗਭਗ ਇਕ ਦਹਾਕਾ ਪਹਿਲਾਂ ਹੀ ਖਤਮ ਹੋ ਚੁੱਕੀ ਹੈ ਕਿਉਂਕਿ ਸ਼੍ਰੋਮਣੀ ਕਮੇਟੀ ਚੋਣਾਂ ਲੰਬੇ ਸਮੇਂ ਤੋਂ ਨਹੀਂ ਹੋਈਆਂ ਹਨ। ਭਗਵੰਤ ਸਿੰਘ ਮਾਨ ਨੇ ਭਾਰਤ ਸਰਕਾਰ ਨੂੰ ਤੁਰੰਤ ਚੋਣਾਂ ਕਰਵਾਉਣ ਦੀ ਅਪੀਲ ਕੀਤੀ ਤਾਂ ਜੋ ਸੂਬੇ ਦੇ ਗੁਰਦੁਆਰਿਆਂ ਨੂੰ ਅਜੋਕੇ ਮਹੰਤਾਂ ਤੋਂ ਮੁਕਤ ਕੀਤਾ ਜਾ ਸਕੇ।

RELATED ARTICLES
- Advertisment -spot_imgspot_img

Most Popular