Monday, July 7, 2025
HomeपंजाबWeather Update: ਪੰਜਾਬ ਵਿੱਚ ਮਾਨਸੂਨ ਦੀ ਰਫ਼ਤਾਰ ਪਈ ਮੱਠੀ, ਜਾਣੋ ਕਦੋਂ ਪਵੇਗਾ...

Weather Update: ਪੰਜਾਬ ਵਿੱਚ ਮਾਨਸੂਨ ਦੀ ਰਫ਼ਤਾਰ ਪਈ ਮੱਠੀ, ਜਾਣੋ ਕਦੋਂ ਪਵੇਗਾ ਮੀਂਹ

Weather Update : ਬੰਗਾਲ ਦੀ ਖਾੜੀ ‘ਚ ਬਣਿਆ ਦਬਾਅ ਪੂਰੇ ਉੱਤਰੀ ਭਾਰਤ ਦੇ ਮਾਨਸੂਨ ਨੂੰ ਪ੍ਰਭਾਵਿਤ ਕਰ ਰਿਹਾ ਹੈ। ਦਬਾਅ ਕਾਰਨ ਨਮੀ ਵਾਲੀਆਂ ਹਵਾਵਾਂ ਪੰਜਾਬ ਵੱਲ ਵਧਣ ਦੇ ਸਮਰੱਥ ਨਹੀਂ ਹਨ। ਜਿਸ ਕਾਰਨ ਮੌਸਮ ਵਿਭਾਗ ਵੱਲੋਂ 6-7 ਅਗਸਤ ਨੂੰ ਜਾਰੀ ਕੀਤਾ ਗਿਆ ਯੈਲੋ ਅਲਰਟ ਵੀ ਰੱਦ ਕਰ ਦਿੱਤਾ ਗਿਆ ਹੈ। ਹੁਣ ਉਮੀਦ ਬੱਝੀ ਹੈ ਕਿ 7 ਅਗਸਤ ਨੂੰ ਪੰਜਾਬ ‘ਚ ਬਾਰਿਸ਼ ਹੋਵੇਗੀ ਅਤੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੇਗੀ।

ਪੰਜਾਬ ਵਿੱਚ 1 ਅਗਸਤ ਤੋਂ ਬਾਅਦ ਅਜੇ ਤੱਕ ਕੋਈ ਚੰਗੀ ਬਾਰਿਸ਼ ਨਹੀਂ ਹੋਈ ਹੈ। ਜਿਸ ਕਾਰਨ ਤਾਪਮਾਨ ਫਿਰ ਵਧਣਾ ਸ਼ੁਰੂ ਹੋ ਗਿਆ ਹੈ। ਐਤਵਾਰ ਨੂੰ ਤਾਪਮਾਨ ਪਿਛਲੇ ਦਿਨ ਨਾਲੋਂ 0.2 ਡਿਗਰੀ ਵੱਧ ਪਾਇਆ ਗਿਆ। ਮੌਸਮ ਵਿਭਾਗ ਕੇਂਦਰ (IMD) ਮੁਤਾਬਕ ਇਹ ਤਾਪਮਾਨ ਆਮ ਨਾਲੋਂ 1.9 ਡਿਗਰੀ ਵੱਧ ਹੈ। ਪੰਜਾਬ ਦੇ ਸ਼ਹਿਰਾਂ ਦਾ ਤਾਪਮਾਨ ਇੱਕ ਵਾਰ ਫਿਰ 40 ਡਿਗਰੀ ਦੇ ਨੇੜੇ ਪਹੁੰਚ ਗਿਆ ਹੈ। ਐਤਵਾਰ ਨੂੰ ਫਾਜ਼ਿਲਕਾ ਦਾ ਤਾਪਮਾਨ 39.7 ਡਿਗਰੀ ਦਰਜ ਕੀਤਾ ਗਿਆ। ਜੇਕਰ ਆਉਣ ਵਾਲੇ ਦਿਨਾਂ ‘ਚ ਮੀਂਹ ਨਾ ਪਿਆ ਤਾਂ ਤਾਪਮਾਨ ਫਿਰ ਤੋਂ ਵਧਣਾ ਸ਼ੁਰੂ ਹੋ ਜਾਵੇਗਾ।

ਪੰਜਾਬ ਵਿਚ ਇਸ ਪੂਰੇ ਸੀਜ਼ਨ ਵਿਚ ਹੁਣ ਤੱਕ 40 ਫੀਸਦੀ ਘੱਟ ਮੀਂਹ ਪਿਆ ਹੈ। 1 ਜੂਨ ਤੋਂ 4 ਅਗਸਤ ਤੱਕ ਪੰਜਾਬ ਵਿੱਚ 146.6 ਮਿਲੀਮੀਟਰ ਵਰਖਾ ਹੋਈ ਹੈ, ਜਦੋਂ ਕਿ ਪੰਜਾਬ ਵਿੱਚ ਇਨ੍ਹਾਂ ਦੋ ਮਹੀਨਿਆਂ ਵਿੱਚ 242.9 ਮਿਲੀਮੀਟਰ ਵਰਖਾ ਹੋਣੀ ਚਾਹੀਦੀ ਸੀ। ਪੂਰੇ ਸੀਜ਼ਨ ‘ਚ ਪੰਜਾਬ ‘ਚ ਸਭ ਤੋਂ ਘੱਟ ਬਾਰਿਸ਼ ਫਤਿਹਗੜ੍ਹ ਸਾਹਿਬ ‘ਚ ਹੋਈ ਹੈ। ਇੱਥੇ ਸਿਰਫ਼ 70.6 ਮਿਲੀਮੀਟਰ ਵਰਖਾ ਹੋਈ ਹੈ, ਜਦੋਂ ਕਿ ਦੋ ਮਹੀਨਿਆਂ ਵਿੱਚ 271.3 ਮਿਲੀਮੀਟਰ ਬਾਰਿਸ਼ ਹੋਣੀ ਚਾਹੀਦੀ ਸੀ।

ਇਸੇ ਤਰ੍ਹਾਂ ਐਸ.ਏ.ਐਸ.ਨਗਰ ਵਿੱਚ 71 ਫੀਸਦੀ ਘੱਟ, ਰੂਪਨਗਰ ਵਿੱਚ 60 ਫੀਸਦੀ ਘੱਟ ਅਤੇ ਐਸ.ਬੀ.ਐਸ.ਨਗਰ ਵਿੱਚ 64 ਫੀਸਦੀ ਘੱਟ ਮੀਂਹ ਪਿਆ ਹੈ। ਪੰਜਾਬ ਵਿੱਚ ਸਿਰਫ਼ ਚਾਰ ਜ਼ਿਲ੍ਹੇ ਪਠਾਨਕੋਟ, ਅੰਮ੍ਰਿਤਸਰ, ਤਰਨਤਾਰਨ ਅਤੇ ਮਾਨਸਾ ਅਜਿਹੇ ਹਨ, ਜਿੱਥੇ ਆਮ ਮੀਂਹ ਦਰਜ ਕੀਤਾ ਗਿਆ ਹੈ।

RELATED ARTICLES
- Advertisment -spot_imgspot_img

Most Popular