Saturday, December 13, 2025
spot_imgspot_img
HomeपंजाबYouTuber Arrested : ਪਾਕਿ ਲਈ ਜਾਸੂਸੀ ਕਰਨ ਵਾਲਾ ਪੰਜਾਬੀ ਯੂਟਿਊਬਰ ਜਸਬੀਰ ਸਿੰਘ...

YouTuber Arrested : ਪਾਕਿ ਲਈ ਜਾਸੂਸੀ ਕਰਨ ਵਾਲਾ ਪੰਜਾਬੀ ਯੂਟਿਊਬਰ ਜਸਬੀਰ ਸਿੰਘ ਗ੍ਰਿਫ਼ਤਾਰ

- Advertisement -

ਪੰਜਾਬ ਪੁਲਿਸ ਨੇ ਪਾਕਿਸਤਾਨ ਲਈ ਜਾਸੂਸੀ ਕਰਨ ਦੇ ਦੋਸ਼ ਵਿੱਚ ਪੰਜਾਬੀ ਯੂਟਿਊਬਰ ਜਸਬੀਰ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। ਜਸਬੀਰ ਸਿੰਘ ਰੂਪਨਗਰ ਦੇ ਪਿੰਡ ਮੱਲ੍ਹਣ ਦਾ ਰਹਿਣ ਵਾਲਾ ਹੈ ਅਤੇ ਉਸ ਦੇ ਯੂਟਿਊਬ ਚੈਨਲ ‘ਜਾਨ ਮਾਹਲ’ ‘ਤੇ 10 ਲੱਖ ਤੋਂ ਵੱਧ  ਸਬਸਕ੍ਰਾਈਬਰ ਹਨ।

ਉਹ 3 ਵਾਰ ਪਾਕਿਸਤਾਨ ਜਾ ਚੁੱਕਿਆ ਹੈ। ਪੁਲਿਸ ਜਾਂਚ ਤੋਂ ਪਤਾ ਲੱਗਾ ਹੈ ਕਿ ਉਹ ਆਈਐਸਆਈ ਏਜੰਟ ਹਸਨ ਅਲੀ ਉਰਫ਼ ਜੱਟ ਰੰਧਾਵਾ ਦੇ ਸੰਪਰਕ ਵਿੱਚ ਸੀ। ਉਹ ਹਰਿਆਣਾ ਤੋਂ ਗ੍ਰਿਫ਼ਤਾਰ ਕੀਤੀ ਗਈ ਯੂਟਿਊਬਰ ਜੋਤੀ ਮਲਹੋਤਰਾ ਅਤੇ ਪਾਕਿਸਤਾਨੀ ਹਾਈ ਕਮਿਸ਼ਨ ਤੋਂ ਕੱਢੇ ਗਏ ਅਧਿਕਾਰੀ ਅਹਿਸਾਨ-ਉਰ-ਰਹੀਮ ਉਰਫ਼ ਦਾਨਿਸ਼ ਦੇ ਸੰਪਰਕ ਵਿੱਚ ਵੀ ਸੀ।

ਜਸਬੀਰ ਸਿੰਘ ਵਿਰੁੱਧ ਮੋਹਾਲੀ ਵਿੱਚ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (SSOC) ਵੱਲੋਂ ਕੇਸ ਦਰਜ ਕੀਤਾ ਗਿਆ ਹੈ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਜਸਬੀਰ ਸਿੰਘ ਨੇ ਦਾਨਿਸ਼ ਦੇ ਸੱਦੇ ‘ਤੇ ਦਿੱਲੀ ਵਿੱਚ ਆਯੋਜਿਤ ਪਾਕਿਸਤਾਨ ਰਾਸ਼ਟਰੀ ਦਿਵਸ ਪ੍ਰੋਗਰਾਮ ਵਿੱਚ ਸ਼ਿਰਕਤ ਕੀਤੀ ਸੀ। ਇੱਥੇ ਉਹ ਪਾਕਿਸਤਾਨੀ ਫ਼ੌਜ ਦੇ ਅਧਿਕਾਰੀਆਂ ਅਤੇ ਬਲੌਗਰਾਂ ਨਾਲ ਮਿਲੇ। ਉਹ 2020, 2021 ਅਤੇ 2024 ਵਿੱਚ ਪਾਕਿਸਤਾਨ ਦਾ ਦੌਰਾ ਕਰ ਚੁੱਕੇ ਹਨ।

ਪੁਲਿਸ ਦਾ ਕਹਿਣਾ ਹੈ ਕਿ ਜਾਂਚ ਦੌਰਾਨ, ਉਸ ਦੇ ਇਲੈਕਟ੍ਰਾਨਿਕ ਡਿਵਾਈਸਾਂ ਵਿੱਚੋਂ ਕਈ ਪਾਕਿਸਤਾਨ ਅਧਾਰਤ ਨੰਬਰ ਮਿਲੇ ਹਨ। ਉਸ ਨੇ ਆਪਣੇ ਫੋਨ ਤੋਂ ਡੇਟਾ ਵੀ ਡਿਲੀਟ ਕਰ ਦਿੱਤਾ ਹੈ। ਉਸ ਦਾ ਫ਼ੋਨ ਫੋਰੈਂਸਿਕ ਜਾਂਚ ਲਈ ਲੈਬ ਭੇਜਿਆ ਗਿਆ ਹੈ।

RELATED ARTICLES

-Video Advertisement-

Most Popular